Uncategorized

ਵਿਧਾਇਕ ਸ਼ੈਰੀ ਕਲਸੀ ਛੀਨਾਂ ਹਸਪਤਾਲ ਗੌਸਪੁਰਾ ਪੁੱਜੇ, ਕਿਹਾ ਬਟਾਲਾ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ

ਬਟਾਲਾ ਵਾਸੀ ਮੇਰਾ ਪਰਿਵਾਰ ਹਨ, ਬਟਾਲੇ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਜੂਨ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਛੀਨਾ ਹਸਪਤਾਲ,ਜਲੰਧਰ ਰੋਡ ਵਿਖੇ ਅਣਪਛਾਤਿਆਂ ਵੱਲੋਂ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਹਸਪਤਾਲ ਦੇ ਮਾਲਕ ਤੇ ਸਟਾਫ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਸਮਾਜ ਵਿਰੋਧੀ ਅਨਸਰ ਬਟਾਲੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ਕਰ ਰਹੇ ਹਨ , ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ।

ਉਨ੍ਹਾ ਅੱਗੇ ਕਿਹਾ ਕਿ ਇਸ ਘਟਨਾ ਸਬੰਧੀ ਬਟਾਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤੀ ਨਾਲ ਨਿਪਟਣ।

ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਬਟਾਲਾ ਵਿਖੇ ਹੁਣ ਤੱਕ ਜੋ ਵੀ ਵਾਰਦਾਤਾਂ ਵਾਪਰੀਆਂ ਹਨ, ਉਨ੍ਹਾਂ ਦੇ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਕਾਨੂੰਨੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਬੀਤੇ ਦਿਨੀ ਰਾਈਫਲ ਰੈਸਟੋਰੈਂਟ ਨੇੜੇ ਚਿੱਟੀ ਗਰਾਊਂਡ ਵਿਖੇ ਜਿਨ੍ਹਾਂ ਬਦਮਾਸ਼ਾਂ ਵਲੋਂ ਗੋਲੀ ਚਲਾਈ ਗਈ ਸੀ, ਉਨ੍ਹਾਂ ਨੂੰ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਘਟਨਾ ਵਾਲੇ ਸਥਾਨ ‘ਤੇ ਪਰੇਡ ਵੀ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵਿਦੇਸ਼ ਵਿੱਚ ਬੈਠੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰਕੇ ਬਟਾਲੇ ਲਿਆਂਦਾ ਜਾ ਚੁੱਕਾ ਹੈ।

ਉਨ੍ਹਾਂ ਦੁਹਰਾਇਆ ਕਿ ਬਟਾਲਾ ਵਾਸੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਸਮਾਜ ਵਿਰੋਧੀ ਅਨਸਰ ਨਾਲ ਸਖ਼ਤੀ ਨਾਲ ਪੇਸ਼ ਆਉਣਗੇ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾ ਲਖਬੀਰ ਸਿੰਘ ਭਾਗੋਵਾਲੀਆ, ਡਾ. ਕੇਜੇ ਸਿੰਘ, ਹਨੀ ਚੌਹਾਨ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!