Uncategorized

ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਖੰਨਾ ’ਚ ਦੁਕਾਨਾਂ ਤੇ ਢਾਬਿਆਂ ਦੀ ਚੈਕਿੰਗ

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਕਰਦਿਆਂ 9 ਬੱਚਿਆਂ ਨੂੰ ਕੀਤਾ ਰੈਸਕਿਊ

ਲੁਧਿਆਣਾ, 12 ਜੂਨ ( ਸੂਤਰ )

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜੀਵਨਜੋਤ ਪ੍ਰੋਜੈਕਟ ਅਧੀਨ ਬਾਲ ਮਜਦੂਰੀ ਦੀ ਰੋਕਥਾਮ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬੀਤੇ ਕੱਲ ਖੰਨਾ ਵਿਖੇ ਵੱਖ-ਵੱਖ ਦੁਕਾਨਾਂ ਅਤੇ ਢਾਬਿਆਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਬਾਲ ਮਜ਼ਦੂਰੀ ਕਰਦਿਆਂ 09 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ।

ਇਹ ਅਭਿਆਨ ਲੀਗਲ ਅਫਸਰ ਦੀਪਕ ਕੁਮਾਰ (ਜਿਲ੍ਹਾ ਬਾਲ ਸੁਰੱਖਿਆ ਦਫਤਰ), ਸ਼ਰਧ ਸੂਦ (ਸੁਪਰਵਾਈਜਰ) ਚਾਈਲਡ ਹੈਲਪ ਲਾਈਨ (1098), ਲੁਧਿਆਣਾ ਕਿਰਤ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ’ਤੇ ਚਲਾਇਆ ਗਿਆ। ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ।


ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਹ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਬਾਲ ਮਜ਼ਦੂਰੀ ਦਾ ਸੰਪੂਰਨ ਰੂਪ ਵਿੱਚ ਖਾਤਮਾ ਕੀਤਾ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!