Uncategorized

ਬਾਲ ਮਜ਼ਦੂਰੀ ਖਿਲਾਫ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵੱਲੋਂ ਕੀਤੀ ਗਈ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 13 ਜੂਨ ( ਸੂਤਰ )

ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਪੰਚਾਲ ਅਤੇ ਕਿਰਤ ਤੇ ਸੁਲਾਹ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਦੇ ਮੈਬਰਾਂ ਵੱਲੋਂ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਕਸਬਿਆਂ ਵਿਖੇ ਚਾਈਲਡ ਐਂਡ ਐਡੋਲਸੈਂਟ ਲੇਬਰ ਰੋਕਣ ਲਈ ਮੁਹਿੰਮ ਦੀ ਸੁਰੂਆਤ ਕੀਤੀ ਗਈ।

ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਅਚਾਨਕ ਛਾਪੇਮਾਰੀ ਕਰਕੇ 18 ਸਾਲਾਂ ਤੋਂ ਘੱਟ ਬਾਲ ਅਤੇ ਕਿਸ਼ੋਰ ਕਿਰਤੀਆਂ ਦੀ ਜਾਂਚ ਕੀਤੀ ਗਈ। ਰੇਡ ਦੌਰਾਨ ਕੋਟਕਪੂਰਾ ਚੌਂਕ ਅਤੇ ਬਠਿੰਡਾ ਰੋਡ ’ਤੇ ਸਥਿੱਤ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਰੇਡ ਦੌਰਾਨ ਸੰਬੰਧਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਭਵਿੱਖ ਵਿੱਚ ਬਾਲ ਜਾਂ ਕਿਸ਼ੋਰਾਂ ਨੂੰ ਖਤਰਨਾਕ ਅਦਾਰਿਆਂ ਵਿੱਚ ਕਿਰਤੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਗਈ।

ਕਿਰਤ ਇੰਸਪੈਕਟਰ ਸ਼੍ਰੀ ਟਿੰਕੂ ਜੈਨ ਵੱਲੋਂ ਬਾਲ ਅਤੇ ਕਿਸ਼ੋਰ ਮਜਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ 2016 ਦੇ ਅਧੀਨ ਸਜ਼ਾ ਅਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਅਤੇ ਸੁਰੱਖਿਅਤ ਬਚਪਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਹੋਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਵੀ ਚਾਈਲਡ ਲੇਬਰ ਕਾਨੂੰਨ ਸਬੰਧੀ ਜਾਗੂਰਕ ਵੀ ਕੀਤਾ ਗਿਆ।

ਇਸ ਟਾਸਕ ਫੋਰਸ ਟੀਮ ਵਿੱਚ ਸਿਹਤ ਵਿਭਾਗ ਤੋਂ ਡਾ. ਯਸ਼ਪਾਲ, ਪੁਲਿਸ ਵਿਭਾਗ ਤੋਂ ਏ.ਐਸ.ਆਈ. ਕੁਲਵੰਤ ਸਿੰਘ ਅਤੇ ਮਲਕੀਤ ਸਿੰਘ, ਸੰਦੀਪ ਸਿੰਘ ਸਿੱਖਿਆ ਵਿਭਾਗ, ਚਰਨਵੀਰ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਜਗਮੀਤ ਸਿੰਘ ਕਿਰਤ ਵਿਭਾਗ, ਵਿਸ਼ਵਜੀਤ ਸਿੰਘ ਪੀ.ਐਲ.ਵੀ. ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!