ਐਸ.ਡੀ.ਐਮ. ਵੱਲੋਂ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 17 ਜੂਨ ( ਸੂਤਰ )
ਜਨਗਣਨਾ-2027 ਅਧੀਨ ਚੱਲ ਰਹੇ ਕੰਮ ਨੂੰ ਪਹਿਲਾਂ ਮੁਕੰਮਲ ਕਰਨ ਵਾਲੇ 207 ਗਿਣਤੀਕਾਰਾਂ ਅਤੇ 55 ਸੁਪਰਵਾਈਜ਼ਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ-ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜਨਗਣਨਾ ਰਾਸ਼ਟਰ ਨਿਰਮਾਣ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ ਅਤੇ ਸਾਰੇ ਕਰਮਚਾਰੀਆਂ ਵੱਲੋਂ ਇਸ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸਤੋਂ ਪਹਿਲਾਂ ਵੀ 125 ਗਿਣਤੀਕਾਰਾਂ ਨੂੰ ਪ੍ਰਸ਼ੰਸਾ ਪੱਤਰ ਤਕਸੀਮ ਕੀਤੇ ਜਾ ਚੁੱਕੇ ਹਨ।

ਐਸ.ਡੀ.ਐਮ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਨ੍ਹਾਂ ਕਰਮਚਾਰੀਆਂ ਦੀ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਨਗਣਨਾ 2027 ਦੇ ਸਰਵੇ ਲਈ ਡਿਊਟੀ ਲਗਾਈ ਗਈ ਸੀ, ਇਹਨਾਂ ਸਾਰੇ ਕਰਮਚਾਰੀਆਂ ਨੇ ਸਮੇਂ ਤੋਂ ਪਹਿਲਾਂ ਹੀ ਸੰਚਾਰੂ ਤਰੀਕੇ ਨਾਲ ਕੰਮ ਨੂੰ ਪੂਰਾ ਕਰਕੇ ਆਪਣਾ ਅਹਿਮ ਫਰਜ਼ ਅਦਾ ਕੀਤਾ ਹੈ।

ਇਸ ਮੌਕੇ ਸ੍ਰੀ ਬਲਜੀਤ ਸਿੰਘ ਸਰਾਂ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਪੁਸ਼ਪਿੰਦਰ ਸਿੰਘ, ਜੂਨੀਅਰ ਸਹਾਇਕ, ਸ੍ਰੀ ਹਰਬੰਸ ਸਿੰਘ ਜੂਨੀਅਰ ਸਹਾਇਕ , ਸ੍ਰੀ ਸੁਖਮਿੰਦਰ ਸਿੰਘ ਕਲਰਕ, ਸ੍ਰੀ ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ ਅਤੇ ਸਮੂਹ ਸੈਂਸਜ ਟੀਮ ਮੌਜੂਦ ਸੀ।




