*ਐੱਸ.ਡੀ.ਐੱਮ. ਤਪਾ ਵੱਲੋਂ ਨਗਰ ਕੌਂਸਲ ਤਪਾ ਅਧੀਨ ਆਉਂਦੀਆਂ ਸੜਕਾਂ ਦਾ ਨਿਰੀਖਣ*

*ਐੱਸ.ਡੀ.ਐੱਮ. ਤਪਾ ਵੱਲੋਂ ਨਗਰ ਕੌਂਸਲ ਤਪਾ ਅਧੀਨ ਆਉਂਦੀਆਂ ਸੜਕਾਂ ਦਾ ਨਿਰੀਖਣ*
_ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼_
*ਤਪਾ 20 ਜੂਨ ( ਸੂਤਰ )*
ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਐੱਸ.ਡੀ.ਐੱਮ. ਤਪਾ ਸ੍ਰੀ ਆਯੂਸ਼ ਗੋਇਲ (ਆਈ.ਏ.ਐੱਸ.) ਵੱਲੋਂ ਨਗਰ ਕੌਂਸਲ ਤਪਾ ਦੇ ਅਧਿਕਾਰੀਆਂ ਅਤੇ ਤਕਨੀਕੀ ਟੀਮ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦਾ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਨਿਰਮਾਣ ਕਾਰਜਾਂ ਅਤੇ ਮੌਜੂਦਾ ਸੜਕਾਂ ਦੀ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਐੱਸ.ਡੀ.ਐੱਮ. ਆਯੂਸ਼ ਗੋਇਲ ਨੇ ਸੜਕਾਂ ਦੇ ਨਿਰਮਾਣ ਸਮੱਗਰੀ ਵਧੀਆ ਗੁਣਵੱਤਾ ਉੱਤੇ ਜ਼ੋਰ ਦਿੰਦੇ ਹੋਏ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰਾਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾ ਮਾੜੀ ਸਮਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਐੱਸ.ਡੀ.ਐੱਮ. ਸ੍ਰੀ ਆਯੂਸ਼ ਗੋਇਲ ਨੇ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਨੂੰ ਮਿਆਰੀ ਅਤੇ ਮਜ਼ਬੂਤ ਬਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕਾਂ ਅਤੇ ਨਿਰਮਾਣ ਅਧੀਨ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਨੇ ਸੜਕਾਂ ਦੇ ਕਿਨਾਰੇ ਬਣੀਆਂ ਬਰਮਾਂ ਨੂੰ ਦਰੁਸਤ ਕਰਨ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਵੀ ਦੇਖਿਆ।
ਇਸ ਚੈਕਿੰਗ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।




