Uncategorized

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ

ਜੁਲਾਈ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ ਸਿਖਲਾਈ ਕੋਰਸ

ਹੁਸ਼ਿਆਰਪੁਰ, 23 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਬਹਾਦੁਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ (ਹੁਸ਼ਿਆਰਪੁਰ), ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਸਥਾਪਿਤ ਇੱਕ ਮਹੱਤਵਪੂਰਨ ਸੰਸਥਾ ਹੈ। ਇਸ ਸੰਸਥਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਭਾਰਤੀ ਜਲ, ਥਲ ਅਤੇ ਵਾਯੂ ਸੈਨਾਵਾਂ ਵਿੱਚ ਅਫ਼ਸਰ ਬਣਨ ਲਈ ਤਿਆਰ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸੀ.ਡੀ.ਐੱਸ., ਏ.ਐੱਫ.ਸੀ.ਏ.ਟੀ., ਓ.ਟੀ.ਏ. ਆਦਿ ਵੱਖ-ਵੱਖ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੇ ਦਾਖਲੇ ਲਈ ਚਾਹਵਾਨ ਨੌਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਕੋਰਸ ਜੁਲਾਈ 2026 ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਸੰਸਥਾ ਵਿੱਚ 3 ਮਹੀਨਿਆਂ ਦੀ ਢਾਂਚਾਗਤ ਅਕਾਦਮਿਕ ਸਿਖਲਾਈ ਅਤੇ 3 ਹਫ਼ਤਿਆਂ ਦੀ ਐੱਸ.ਐੱਸ.ਬੀ. ਸਿਖਲਾਈ ਦਿੱਤੀ ਜਾਵੇਗੀ। ਇਹ ਸਹੂਲਤ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਲੜਕੇ ਅਤੇ ਲੜਕੀਆਂ ਦੇ ਨਾਲ-ਨਾਲ ਉਨ੍ਹਾਂ ਵਿਦਿਆਰਥੀਆਂ ਲਈ ਵੀ ਉਪਲਬਧ ਹੈ, ਜੋ ਇਸ ਸਮੇਂ ਗ੍ਰੈਜੂਏਸ਼ਨ ਦੇ ਆਖਰੀ ਸਾਲ ਵਿੱਚ ਪੜ੍ਹਾਈ ਕਰ ਰਹੇ ਹਨ।

ਆਸ਼ਿਕਾ ਜੈਨ ਨੇ ਦੱਸਿਆ ਕਿ ਉਮੀਦਵਾਰਾਂ ਲਈ ਹੋਸਟਲ ਵਿੱਚ ਰਿਹਾਇਸ਼ ਅਤੇ ਭੋਜਨ ਲਈ ਡਾਈਨਿੰਗ ਹਾਲ ਦੀ ਸਹੂਲਤ ਵੀ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰਾਂ ਦੀ ਜਨਮ ਮਿਤੀ 1 ਜਨਵਰੀ 2003 ਤੋਂ ਬਾਅਦ ਦੀ ਹੋਣੀ ਚਾਹੀਦੀ ਹੈ ਅਤੇ ਗ੍ਰੈਜੂਏਸ਼ਨ ਵਿੱਚ ਘੱਟੋ-ਘੱਟ 55 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਉਮੀਦਵਾਰ ਦਾ ਮੈਡੀਕਲ ਤੌਰ ‘ਤੇ ਫਿੱਟ ਹੋਣਾ ਵੀ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਯੋਗ ਨੌਜਵਾਨਾਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਨਿਰਧਾਰਤ ਅਰਜ਼ੀ ਫਾਰਮ ਭਰ ਕੇ 30 ਜੂਨ 2026 ਜਾਂ ਇਸ ਤੋਂ ਪਹਿਲਾਂ ਈ-ਮੇਲ

Related Articles

Leave a Reply

Your email address will not be published. Required fields are marked *

Back to top button
error: Content is protected !!