ਬੀ ਐਲ ਓਜ਼ ਨੂੰ ਐੱਸ.ਆਈ.ਆਰ ਨਾਲ ਸਬੰਧਿਤ ਕਿੱਟਾਂ ਵੰਡੀਆਂ

ਬਟਾਲਾ, 24 ਜੂਨ ( ਸੂਤਰ )

ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਚੋਣਕਾਰ ਰਜ਼ਿਸਟਰੇਸਨ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਬੀ ਐਲ ਓਜ਼ ਨੂੰ ਐੱਸ. ਆਈ.ਆਰ.-2026 ਨਾਲ ਸਬੰਧਿਤ ਕਿੱਟਾਂ ਵੰਡੀਆਂ ਗਈਆਂ ਹਨ ਅਤੇ 25 ਜੂਨ ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (SIR)-2026 ਤਹਿਤ ਬੀ ਐੱਲ ਓਜ ਨੂੰ ਐੱਸ ਆਈ ਆਰ ਦਾ ਕੰਮ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਭੇਜੀਆਂ ਕਿੱਟਾਂ ਵੰਡੀਆਂ ਗਈਆਂ ਹਨ, ਜਿਸ ਵਿੱਚ ਐੱਸ ਆਈ ਆਰ ਨਾਲ ਸਬੰਧਤ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀ.ਐਲ.ਏ. ਵੱਲੋਂ ਬੀ.ਐਲ.ਓ. ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ।

ਉਨ੍ਹਾਂ ਨੇ ਸਮੂਹ ਬੀ ਐੱਲ ਓਜ਼ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਐੱਸ ਆਈ ਆਰ ਦਾ ਕੰਮ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਪ੍ਰੇਰਿਤ ਕੀਤਾ।




