Uncategorized

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਲੋਗਨ ਰਾਈਟਿੰਗ ਗਤੀਵਿਧੀਆਂ

ਬਟਾਲਾ, 25 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਦਿੱਤਿਆ ਉੱਪਲ ਦੀ ਰਹਿਨੁਮਾਈ ਹੇਠ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਸ੍ਰੀਮਤੀ ਕਿਰਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਰਾਜੇਸ਼ ਸ਼ਰਮਾ (ਸਟੇਟ ਐਵਾਰਡੀ) ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਨਸ਼ਾ ਮੁਕਤ ਭਾਰਤ ਅਭਿਆਨ ਮੁਕੇਸ਼ ਵਰਮਾ ਅਤੇ ਸਹਾਇਕ ਨੋਡਲ ਅਫ਼ਸਰ ਸ੍ਰੀਮਤੀ ਰਜਨੀ ਸੋਢੀ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਨਸ਼ਿਆਂ ਦੇ ਖਿਲਾਫ਼ ਸਲੋਗਨ ਰਾਈਟਿੰਗ ਗਤੀਵਿਧੀਆਂ ਕਰਵਾਈਆਂ ਗਈਆਂ।


ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ-ਰਹਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਰਚਨਾਤਮਕ ਵਿਚਾਰਾਂ ਰਾਹੀਂ ਨਸ਼ਿਆਂ ਦੇ ਵਿਰੁੱਧ ਪ੍ਰਭਾਵਸ਼ਾਲੀ ਸੰਦੇਸ਼ ਦਿੰਦੇ ਹੋਏ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੱਦਾ ਦਿੱਤਾ।

ਸਰਕਾਰੀ ਹਾਈ ਸਕੂਲ ਸ਼ੁਕਰਪੁਰਾ ਵਿਖੇ ਕਰਵਾਈ ਗਈ ਇਸ ਗਤੀਵਿਧੀ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀ ਰਾਜਬੀਰ ਸਿੰਘ, ਤਰੁਣ ਸ਼ਰਮਾ, ਸਾਹਿਬਨੂਰ ਪ੍ਰੀਤ ਸਿੰਘ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਦੇ ਖਿਲਾਫ਼ ਪ੍ਰਭਾਵਸ਼ਾਲੀ ਸਲੋਗਨ ਲਿਖ ਕੇ ਆਪਣੀ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਸਕੂਲ ਮੁਖੀ ਸ੍ਰੀਮਤੀ ਨਵਦੀਪ ਕੌਰ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਵਿਦਿਆਰਥੀ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਦੂਤ ਹੁੰਦੇ ਹਨ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਜ਼ਿਲ੍ਹਾ ਗਾਈਡੈਂਸ ਕੌਂਸਲਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਮੁਕੇਸ਼ ਵਰਮਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾ ਕੇ ਇੱਕ ਤੰਦਰੁਸਤ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਭਾਗੀਦਾਰ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!