Uncategorized

ਸਿਹਤ ਵਿਭਾਗ ਦੇ ਡਰੱਗ ਸ਼ਾਖਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਕੀਤੀ ਮੈਡੀਕਲ ਸਟੋਰਾਂ ਦੀ ਚੈਕਿੰਗ

ਗੈਰ ਕਾਨੂੰਨੀ ਤਰੀਕੇ ਨਾਲ ਦਵਾਈਆਂ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ: ਡਾ ਕਵਿਤਾ ਸਿੰਘ ਸਿਵਲ ਸਰਜਨ

ਫਾਜ਼ਿਲਕਾ: 26 ਜੂਨ ( ਸੂਤਰ )


ਸ੍ਰ ਭਗਵੰਤ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਇਸ ਸੁਪਨੇ ਨੂੰ ਪੂਰਾ ਕਰਨ ਦੀ ਮੁਹਿੰਮ ਅਧੀਨ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਤੇ ਨੱਥ ਪਾਉਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਦੀ “ਯੁੱਧ, ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸਿਵਲ ਸਰਜਨ ਡਾ ਕਵਿਤਾ ਸਿੰਘ ਸਿਵਲ ਸਰਜਨ ਅਤੇ ਸ੍ਰੀ ਅਮਿਤ ਦੁੱਗਲ ਅਸਿਸਟੈਂਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਹੁਕਮਾਂ ਅਨੁਸਾਰ ਗਠਿਤ ਟੀਮ, ਜਿਸ ਦੀ ਅਗਵਾਈ ਸ੍ਰ ਲਖਵੰਤ ਸਿੰਘ ਜ਼ੋਨਲ ਲਾਇਸੈਂਸਿੰਗ ਅਥਾਰਟੀ ਫਿਰੋਜ਼ਪੁਰ ਅਤੇ ਹਰਜਿੰਦਰ ਸਿੰਘ ਡਰੱਗ ਕੰਟਰੋਲ ਅਫ਼ਸਰ ਵੱਲੋਂ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾਂ ਨਾਲ ਫਾਜ਼ਿਲਕਾ ਅਰਬਨ ਅਤੇ ਖੂਈਖੇੜਾ ਦੇ ਨੇੜੇ ਲਗਦੇ ਕੁਲ 11 ਮੈਡੀਕਲ ਸਟੋਰਾਂ ਦੀ ਚੈਂਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ 3 ਮੈਡੀਕਲ ਸਟੋਰਾਂ ਦਾ ਦਵਾਈਆਂ ਦਾ ਖਰੀਦ—ਵਿਕਰੀ ਦੇ ਰਿਕਾਰਡ ਮਿਲਾਨ ਨਾ ਹੋਣ ਕਰਕੇ ਅਤੇ ਨਸ਼ੇ ਦੇ ਤੌਰ ਤੇ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ 8056 ਗੋਲੀਆਂ ਅਤੇ 40 ਕੈਪਸੂਲ ਮਿਲਣ ਕਰਕੇ ਦਵਾਈਆਂ ਨੂੱ ਡਰੱਗਜ਼ ਅਤੇ ਕਾਸਮੈਟਿਕ ਐਕਟ ਅਧੀਨ ਸੀਜ਼ ਕੀਤਾ ਗਿਆ ਹੈ। ਕੁਲ 7 ਮੈਡੀਕਲ ਸਟੋਰਾਂ ਤੇ ਟੀਮਾਂ ਵੱਲੋਂ ਰੂਲ 65 ਦੀ ਉਲੰਘਣਾ ਪਾਈ ਗਈ ਹੈ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਸਮੇਂ ਸ੍ਰ ਲਖਵੰਤ ਸਿੰਘ ਜ਼ੋਨਲ ਲਾਇਸੈਂਸਿੰਗ ਅਥਾਰਟੀ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਡਰੱਗ ਕੰਟਰੋਲ ਅਫ਼ਸਰਾਂ ਅਤੇ ਸਬੰਧਿਤ ਸਟਾਫ਼ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਰਜਿੰਦਰ ਸਿੰਘ ਅਤੇ ਓਂਕਾਰ ਸਿੰਘ ਡਰੱਗ ਕੰਟਰੋਲ ਅਫ਼ਸਰ ਅਤੇ ਸੁਖਦੇਵ ਸਿੰਘ ਹਾਜ਼ਰ ਸਨ। ਉਹਨਾਂ ਵਿਰੁੱਧ ਰੂਲਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਕੈਮਿਸਟ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਬੰਧੀ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਪਾਬੰਦੀਸ਼ੁਦਾ ਦਵਾਈਆਂ ਨਾ ਰੱਖੀਆਂ ਜਾਣ। ਇਸੇ ਤਰ੍ਹਾ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਅਧੀਨ ਚੈਂਕਿੰਗਾਂ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button
error: Content is protected !!