Uncategorized

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਨੇ ਸਾਂਝੇ ਤੌਰ ਤੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

ਫਾਜ਼ਿਲਕਾ: 27 ਜੂਨ ( ਸੂਤਰ )


ਸ੍ਰ ਭਗਵੰਤ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ “ਯੁੱਧ, ਨਸ਼ਿਆਂ ਵਿਰੁੱਧ” ਮੁਹਿੰਮ ਚੱਲ ਰਹੀ ਹੈ।


ਇਸੇ ਮੁਹਿੰਮ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਸਿਵਲ ਸਰਜਨ ਡਾ ਕਵਿਤਾ ਸਿੰਘ ਅਤੇ ਸ੍ਰੀ ਅਮਿਤ ਦੁੱਗਲ ਅਸਿਸਟੈਂਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੇ ਹੁਕਮਾਂ ਅਨੁਸਾਰ ਗਠਿਤ ਟੀਮ ਜਿਸ ਦੀ ਅਗਵਾਈ ਹਰਜਿੰਦਰ ਸਿੰਘ ਡਰੱਗ ਕੰਟਰੋਲ ਅਫ਼ਸਰ ਅਤੇ ਪੁਲਿਸ ਵਿਭਾਗ ਵੱਲੋਂ ਸ੍ਰ ਗੁਰਸੇਵਕ ਸਿੰਘ ਡੀ ਐਸ ਪੀ ਦੇ ਹੁਕਮਾਂ ਅਨੁਸਾਰ ਐਸ ਐਚ ਓ ਜੁਗਰਾਜ ਸਿੰਘ ਦੀ ਅਗਵਾਈ ਵਿੱਚ ਸਾਂਝੇ ਯਤਨਾਂ ਨਾਲ ਘੁਬਾਇਆ, ਟਾਹਲੀਵਾਲਾ ਅਤੇ ਪ੍ਰਭਾਤ ਸਿੰਘ ਵਾਲਾ ਦੇ 5 ਮੈਡੀਕਲ ਸਟੋਰਾਂ ਦੀ ਚੈਂਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ ਪਾਇਆ ਗਿਆ ਮੈਡੀਕਲ ਸਟੋਰਾਂ ਤੇ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ। ਕਈ ਮੈਡੀਕਲ ਸਟੋਰਾਂ ਦਾ ਸਡਿਊਲ ਐਚ—ਵਨ ਰਜਿਸਟਰ ਮੇਨਟੇਨ ਨਹੀਂ ਕੀਤਾ ਹੋਇਆ ਸੀ, ਕੁੱਝ ਮੈਡੀਕਲ ਸਟੋਰਾਂ ਤੇ ਫਾਰਮਾਸਿਸਟ ਹਾਜ਼ਰ ਨਹੀਂ ਸੀ ਅਤੇ ਹੋਰ ਵੀ ਖਾਮੀਆਂ ਪਾਈਆਂ ਗਈਆਂ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਲਿੱਖ ਦਿੱਤਾ ਗਿਆ ਹੈ ਅਤੇ ਐਕਟ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਡਰੱਗ ਅਤੇ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕੈਮਿਸਟ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਬੰਧੀ ਪੂਰਾ ਰਿਕਾਰਡ ਰੱਖਿਆ ਜਾਵੇ, ਪਾਬੰਦੀਸ਼ੁਦਾ ਦਵਾਈਆਂ ਨਾ ਰੱਖੀਆਂ ਜਾਣ, ਫਾਰਮਾਸਿਸਟ ਹਾਜ਼ਰ ਰਹਿਣ ਅਤੇ ਰਿਕਾਰਡ ਮੁਕੰਮਲ ਰੱਖਿਆ ਜਾਵੇ।ਇਸੇ ਤਰ੍ਹਾ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਅਧੀਨ ਚੈਂਕਿੰਗਾਂ ਜਾਰੀ ਰਹਿਣਗੀਆਂ। ਇਸ ਮੌਕੇ ਸੁਖਦੇਵ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!