ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਲਈ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਨੂੰ ਬੀ.ਐਲ.ਓ. ਐਪ ਦੀ ਵਰਤੋਂ ਸਬੰਧੀ ਦਿੱਤੀ ਤਕਨੀਕੀ ਸਿਖਲਾਈ

ਮਾਲੇਰਕੋਟਲਾ, 17 ਜੂਨ ( ਸੂਤਰ )

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਸਥਾਨਕ ਪੰਜਾਬ ਉਰਦੂ ਐਕਾਦਮੀ ਵਿਖੇ ਜ਼ਿਲ੍ਹੇ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਲਈ ਬੀ.ਐਲ.ਓ ਐਪ (ECINet) ਸਬੰਧੀ ਇੱਕ ਤਕਨੀਕੀ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਦਾ ਉਦੇਸ਼ ਚੋਣ ਪ੍ਰਕਿਰਿਆ ਨਾਲ ਜੁੜੇ ਸੁਪਰਵਾਈਜ਼ਰਾਂ ਨੂੰ ਐਪ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਅਤੇ ਮਾਡਿਊਲਾਂ ਬਾਰੇ ਜਾਣੂ ਕਰਵਾਉਣਾ ਸੀ ਤਾਂ ਜੋ ਫੀਲਡ ਪੱਧਰ ’ਤੇ ਕੰਮ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।


ਜ਼ਿਲ੍ਹਾ ਸੂਚਨਾ ਅਤੇ ਵਿਗਿਆਨ ਅਫ਼ਸਰ ਕਮ ਨੋਡਲ ਅਫ਼ਸਰ ਆਈ.ਟੀ.ਹੈਲਪ ਡੈਸਕ ਇੰਜ.ਸ਼ਾਇਨ ਕਮਲ ਵਲੋਂ ਟਰੈਨਿੰਗ ਸੈਸ਼ਨ ਦੌਰਾਨ ਸੁਪਰਵਾਈਜ਼ਰਾਂ ਅਤੇ ਮਾਸਟਰ ਟ੍ਰੇਨਰਾਂ ਨੂੰ ਬੀ.ਐਲ.ਓ. ਐਪ ਦੇ ਵੱਖ-ਵੱਖ ਮਾਡਿਊਲਾਂ ਦੀ ਵਰਤੋਂ, ਵੋਟਰ ਡਾਟਾ ਦੀ ਤਸਦੀਕ, ਜਾਣਕਾਰੀ ਅਪਡੇਟ ਕਰਨ, ਆਨਲਾਈਨ ਰਿਪੋਰਟਿੰਗ ਅਤੇ ਨਿਗਰਾਨੀ ਸਬੰਧੀ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਐਪ ਦੀ ਵਰਤੋਂ ਦੌਰਾਨ ਆਉਣ ਵਾਲੀਆਂ ਸੰਭਾਵਿਤ ਤਕਨੀਕੀ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਦੱਸਿਆ ।

ਅਧਿਕਾਰੀਆਂ ਨੇ ਦੱਸਿਆ ਕਿ ਐਪ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਨਾਲ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਅਤੇ ਮਾਸਟਰ ਟ੍ਰੇਨਰ ਇਸ ਸਿਖਲਾਈ ਰਾਹੀਂ ਪ੍ਰਾਪਤ ਕੀਤੇ ਜਾਣਕਾਰੀ ਨੂੰ ਬੂਥ ਪੱਧਰ ਦੇ ਅਧਿਕਾਰੀਆਂ (ਬੀ.ਐਲ.ਓਜ਼) ਤੱਕ ਪਹੁੰਚਾਉਣਗੇ, ਜਿਸ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀਆਂ ਗਤੀਵਿਧੀਆਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਦਦ ਮਿਲੇਗੀ।

ਟਰੈਨਿੰਗ ਦੌਰਾਨ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੰਮ ਨੂੰ ਸਮਾਬੱਧ ਤਰੀਕੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ।




