Uncategorized

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ

ਕਿਹਾ, 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਉਣਗੇ

ਫਾਜ਼ਿਲਕਾ 25 ਜੂਨ ( ਸੂਤਰ )


ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਸਪੈਸ਼ਲ ਇਨਟੈਂਸਿਵ ਰਵੀਜਨ-2026 ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਇਲੈਕਸ਼ਨ ਤਹਿਸੀਲਦਾਰ ਮੈਡਮ ਵਿਭੂ ਜੈਨ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ।

ਉਨ੍ਹਾਂ ਇਹ ਵੀ ਦੱਸਿਆ ਕਿ ਕਿ ਸਪੈਸ਼ਲ ਇਨਟੈਂਸਿਵ ਰਵੀਜਨ (ਐੱਸ.ਆਈ.ਆਰ) ਦਾ ਮਕਸਦ ਵੋਟ ਕੱਟਣਾ ਨਹੀਂ ਹੈ, ਵੋਟ ਦੀ ਦੁਰੱਸਤੀ ਕਰਨਾ ਜਿਵੇਂ ਕਿ ਨਾਮ ਤੇ ਹੋਰ ਗਲਤੀਆਂ ਦੀ ਦੁਰੱਸਤੀ ਕਰਨਾ ਹੈ, ਇਸ ਲਈ ਜ਼ਿਲ੍ਹਾ ਵਾਸੀ ਘਬਰਾਉਣ ਨਾ ਸਗੋਂ ਬੀ.ਐਲ.ਓਜ਼ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਦੇ ਨਾਲ ਨਾਲ ਪੱਤਰਕਾਰਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਹਰੇਕ ਸਹੀ ਤੇ ਜਾਗਰੂਕਤਾ ਵਾਲੀ ਜਾਣਕਾਰੀ ਲੋਕਾਂ ਤੱਕ ਪਹੁੰਚ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ। 3 ਅਗਸਤ 2026 ਨੂੰ ਖਰੜਾ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਐਸ .ਆਈ.ਆਰ ਅਧੀਨ ਜ਼ਿਲ੍ਹੇ ਦੇ 7,76,163 ਵੋਟਰਾਂ ਵਿੱਚੋਂ 6,86,917 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ ਜੋ ਕਿ ਤਕਰੀਬਨ 88.5 ਪ੍ਰਤੀਸ਼ਤ ਬਣਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!