Uncategorized

ਦਿਵਿਆਂਗਜਨ ਵਿਅਕਤੀਆਂ ਲਈ ਰਾਸ਼ਟਰੀ ਐਵਾਰਡ-2026 ਲਈ 31 ਜੁਲਾਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ

ਮਾਲੇਰਕੋਟਲਾ, 23 ਜੂਨ ( ਸੂਤਰ )


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਬੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਰਾਸ਼ਟਰੀ ਐਵਾਰਡ-2026 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਐਵਾਰਡਾਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਈਟ www.disabilityaffairs.gov.in ‘ਤੇ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਇੱਛੁਕ ਅਤੇ ਯੋਗ ਉਮੀਦਵਾਰ 31 ਜੁਲਾਈ 2026 ਤੱਕ ਮਨਿਸਟਰੀ ਆਫ ਹਾਮ ਅਫੇਅਰਸ ਦੇ ਪੋਰਟਲ www.awards.gov.in ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਯੋਗ ਵਿਅਕਤੀ ਇਸ ਮੌਕੇ ਦਾ ਲਾਭ ਲੈਣ ਲਈ ਨਿਰਧਾਰਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜ਼ਰੂਰ ਭੇਜਣ।

Related Articles

Leave a Reply

Your email address will not be published. Required fields are marked *

Back to top button
error: Content is protected !!