Uncategorized

ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫਸਰ ਫਾਜ਼ਿਲਕਾ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ

ਫਾਜ਼ਿਲਕਾ 6 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫਸਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਸੈਂਸਜ 2027 ਸਬੰਧੀ ਵਧੀਕ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਸੈਂਸਜ ਅਫਸਰ ਫਾਜਿਲਕਾ , ਸਮੂਹ ਉੱਪ ਮੰਡਲ ਮੈਜਿਸਟ੍ਰੇਟ ਕਮ ਉੱਪ ਮੰਡਲ ਸੈਂਸਜ ਅਫਸਰ ਅਤੇ ਸਮੂਹ ਚਾਰਜ ਅਫਸਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਿਤੀ 15.05.2026 ਤੋਂ 13.06.2026 ਤੱਕ ਸੈਂਸਜ 2027 ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਮੁੱਖ ਉਦੇਸ਼ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਡਿਪਟੀ ਈ.ਐਸ.ਏ ਕਮ-ਵਧੀਕ ਜ਼ਿਲ੍ਹਾ ਸੈਂਸਜ ਅਫਸਰ ਹਰਜਿੰਦਰ ਸਿੰਘ, ਅਮਨ ਗਿਰਧਰ, ਸੁਰਿੰਦਰ ਕੰਬੋਜ ਜਿਲ੍ਹਾ ਸੈਂਸਜ ਸੈਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਕੁਮਾਰ ਅਤੇ ਵਰਿੰਦਰ ਕੁਮਾਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!