Uncategorized

21 ਜੂਨ ਨੂੰ ਦਰਬਾਰ ਗੰਜ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗਾ ਦਿਵਸ-ਡੀ.ਸੀ

ਜੈਤੋ ਦੀ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਅਤੇ ਕੋਟਕਪੂਰਾ ਲਾਲਾ ਲਾਜਪਤਰਾਏ ਪਾਰਕ ਵਿਖੇ ਹੋਣਗੇ ਯੋਗ ਸਮਾਗਮ

ਫਰੀਦਕੋਟ 13 ਜੂਨ ( ਸੂਤਰ )

ਹਰ ਬਜੁਰਗ, ਬੱਚੇ ਅਤੇ ਨੋਜਵਾਨ ਨੂੰ ਆਪਣੀ ਸਿਹਤ ਪ੍ਰਤੀ ਹੋਰ ਸੁਚੇਤ ਕਰਨ ਲਈ ਪੁਰਾਤਨ ਵਿਧੀ, ਯੋਗਾ ਰਾਹੀਂ ਨਿਰੋਗ ਰਹਿਣ ਅਤੇ ਪ੍ਰੇਰਿਤ ਕਰਨ ਹਿੱਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਥਾਨਕ ਦਰਬਾਰ ਗੰਜ ਫਰੀਦਕੋਟ, ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਅਤੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ, ਵਿਖੇ ਸਵੇਰੇ 6ਵਜੇ ਤੋਂ 7 ਵਜੇ ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਯੋਗਾ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਯੋਗ ਆਸਣ ਸਬੰਧੀ ਲੋਕਾਂ ਨੂੰ ਅਭਿਆਸ ਕਰਵਾ ਕੇ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਵਿਧੀ ਨੂੰ ਹਰ ਰੋਜ਼ ਦੁਹਰਾ ਕੇ ਲੋਕਾਂ ਨੂੰ ਨਿਰੋਗ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਯੋਗ ਗੁਰੂ ਨਿਯੁਕਤ ਕੀਤੇ ਗਏ ਹਨ। । ਡਿਪਟੀ ਕਮਿਸ਼ਨਰ ਨੇ ਵੱਧ-ਵੱਧ ਲੋਕਾਂ ਨੂੰ ਯੋਗ ਦਿਵਸ ਮੌਕੇ ਪਹੁੰਚਣ ਦੀ ਅਪੀਲ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।

ਇਸ ਮੌਕੇ ਬੇਅੰਤ ਸਿੰਘ ਐੱਸ.ਡੀ.ਐੱਮ ਕੋਟਕਪੂਰਾ, ਸ਼੍ਰੀ ਵਿਕਰਮਜੀਤ ਸਿੰਘ ਐੱਸ.ਡੀ.ਐੱਮ ਜੈਤੋ, ਵਿਸ਼ਵਦੀਪ ਗੋਇਲ ਡੀ.ਐੱਮ.ਸੀ., ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫ਼ਸਰ, ਅੰਜਨਾ ਕੌਸ਼ਲ ਜਿਲ੍ਹਾ ਸਿੱਖਿਆ ਅਫ਼ਸਰ, ਇਕਬਾਲ ਸਿੰਘ ਬੀ.ਡੀ.ਪੀ.ਓ ਜੈਤੋ, ਵਿਕਾਸ ਸ਼ਰਮਾ ਬੀ.ਡੀ.ਪੀ.ਓ ਕੋਟਕਪੂਰਾ, ਆਦਿ ਅਧਿਕਾਰੀ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!