Uncategorized

21 ਜੂਨ ਨੂੰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ

ਮਾਲੇਰਕੋਟਲਾ, 17 ਜੂਨ ( ਸੂਤਰ )

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਸਵੇਰੇ 6 ਵਜੇ ਤੋਂ 7 ਵਜੇ ਤੱਕ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਡਾ. ਵਾਹਿਦ ਮੁਹੰਮਦ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਮੁੱਖ ਮੰਤਵ ਲੋਕਾਂ ਨੂੰ ਯੋਗ ਦੇ ਮਹੱਤਵ ਅਤੇ ਇਸ ਨਾਲ ਜੁੜੇ ਸਿਹਤ ਲਾਭਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਗ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਬਿਹਤਰ ਬਣਾਉਂਦਾ ਹੈ, ਸਗੋਂ ਮਾਨਸਿਕ ਸ਼ਾਂਤੀ, ਆਤਮਿਕ ਉੱਨਤੀ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਪ੍ਰੋਤਸਾਹਿਤ ਕਰਦਾ ਹੈ। ਯੋਗ ਮਨ ਅਤੇ ਸਰੀਰ ਵਿਚਕਾਰ ਸੰਤੁਲਨ ਸਥਾਪਤ ਕਰਕੇ ਵਿਅਕਤੀ ਨੂੰ ਤਣਾਅ-ਮੁਕਤ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਾਂਝੇ ਯੋਗ ਅਭਿਆਸ ਰਾਹੀਂ ਲੋਕਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਯੋਗ ਮਾਹਿਰਾਂ ਵੱਲੋਂ ਵੱਖ-ਵੱਖ ਯੋਗ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਵਿਧੀਆਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਡਾ. ਸ਼ਾਹਿਦ ਖਾਨ (ਕੋਆਰਡੀਨੇਟਰ ਯੋਗ ਦਿਵਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ 21 ਜੂਨ ਨੂੰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣ ਦਾ ਸੰਕਲਪ ਲੈਣ ਤਾਂ ਜ਼ੋ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!