Uncategorized

24 ਜੂਨ ਨੂੰ ਸਰਕਾਰੀ ਆਈ.ਟੀ.ਆਈ ਵਿਖੇ ਲਗੇਗਾ ਮੈਗਾ ਰੋਜਗਾਰ ਮੇਲਾ – ਜ਼ਿਲਾ ਰੋਜਗਾਰ ਅਫਸਰ

ਨੌਜਵਾਨਾਂ ਨੂੰ ਇੱਕੋ ਥਾਂ ਮਿਲਣਗੇ ਰੋਜ਼ਗਾਰ ਦੇ ਬਿਹਤਰੀਨ ਮੌਕੇ

ਮਾਲੇਰਕੋਟਲਾ, 10 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜਿਲ੍ਹਾ ਰੋਜਗਾਰ, ਉਤਪਤੀ, ਹੁਨਰ ਵਿਕਾਸ ਅਤੇ ਕਾਰੋਬਾਰ ਬਿਊਰੋ ਮਾਲੇਰਕੋਟਲਾ ਵੱਲੋਂ 24 ਜੂਨ ਦਿਨ ਬੁੱਧਵਾਰ ਨੂੰ ਸਵੇਰੇ 7:30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਥਾਨਿਕ ਸਰਕਾਰੀ ਆਈ.ਟੀ.ਆਈ (ਲ਼ੜਕੇ) ਵਿਖੇ ਮੈਗਾ ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਸਿੱਧੇ ਤੌਰ ‘ਤੇ ਜੁੜਨ ਅਤੇ ਰੋਜ਼ਗਾਰ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 30 ਤੋਂ ਵੱਧ ਨਾਮਵਰ ਕੰਪਨੀਆਂ ਭਾਗ ਲੈਣਗੀਆਂ ਅਤੇ ਉਹ ਆਪਣੀ ਲੋੜ ਅਨੁਸਾਰ ਯੋਗ ਉਮੀਦਵਾਰਾਂ ਦੀ ਚੋਣ ਲਈ ਇੰਟਰਵਿਊ ਕਰਨਗੀਆਂ। ਜ਼ਿਲ੍ਹੇ ਦੇ ਵੱਧ ਤੋਂ ਵੱਧ ਯੋਗ ਨੌਜਵਾਨਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 37 ਸਾਲ ਹੋਣੀ ਚਾਹੀਦੀ ਹੈ ਅਤੇ ਇਸ ਰੋਜਗਾਰ ਮੇਲੇ ਵਿੱਚ 10+2 ਤੋਂ ਪੋਸਟ ਗਰੈਜੂਏਟ ਤੱਕ ਦੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਉਨਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ, ਅਧਾਰ ਕਾਰਡ,ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ ।

Related Articles

Leave a Reply

Your email address will not be published. Required fields are marked *

Back to top button
error: Content is protected !!