Uncategorized
ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਯੋਮ-ਏ-ਅਸੂਰਾ) ਮੌਕੇ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
ਸਮੂਹ ਸਰਕਾਰੀ ਤੇ ਅਰਧ- ਸਰਕਾਰੀ ਦਫਤਰ ਸਮੇਤ ਸਮੂਹ ਵਿੱਦਿਅਕ ਅਦਾਰੇ ਰਹਿਣਗੇ ਬੰਦ

ਮਾਲੇਰਕੋਟਲਾ 24 ਜੂਨ ( ਸੂਤਰ )

ਜ਼ਿਲਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਮੁਹੱਰਮ (ਯੋਮ-ਏ- ਅਸੂਰਾ) ਮੌਕੇ 26 ਜੂਨ (ਦਿਨ ਸ਼ੁੱਕਰਵਾਰ) ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ, ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।




