Uncategorized

ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਹੁਸ਼ਿਆਰਪੁਰ, 2 ਜੂਨ ( ਸੂਤਰ )


ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਇਸ ਸਾਲ ਪੁਰਸਕਾਰ ਲਈ 31 ਜੁਲਾਈ 2026 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੁਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ I ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਅੰਤਿਮ 31 ਜੁਲਾਈ 2026 ਤੱਕ ਹੈ I

ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿਤੀ ਜਾਂਦੀ ਹੈ ਇਸ ਲਈ ‘ਭਾਰਤੀ ਬਾਲ ਕਲਿਆਣ ਪਰਿਸ਼ਦ’ ਵਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ I

ਸਿਰਫ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਨ ਮਿਲ ਸਕੇ I

Related Articles

Leave a Reply

Your email address will not be published. Required fields are marked *

Back to top button
error: Content is protected !!