7 ਜੂਨ ਦਿਨ ਐਤਵਾਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ਤੇ ਰਹਿਣਗੇ ਹਾਜ਼ਰ

ਫਾਜ਼ਿਲਕਾ 5 ਜੂਨ ( ਸੂਤਰ )

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਇਨਸੈਂਟਿਵ ਰਵੀਜ਼ਨ (Special Intensive Revision) ਮੁਹਿੰਮ ਤਹਿਤ ਵੋਟਰ ਸੂਚੀ ਦੇ ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਇਕ ਵਿਸ਼ੇਸ ਕੈਂਪ ਮਿਤੀ 7 ਜੂਨ 2026 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੂਹ ਬੂਥਾਂ ਤੇ ਲਗਾਇਆ ਜਾਵੇਗਾ ਜਿੱਥੇ ਬੀ.ਐਲ.ਉਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ |ਇਹ ਜਾਣਕਾਰੀ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਵੱਲੋਂ ਮਿਤੀ 07-06-2026 (ਦਿਨ ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿ ਕੇ ਮੈਪਿੰਗ ਦਾ ਕੰਮ ਕੀਤਾ ਜਾਵੇਗਾ।

ਇਸ ਸਬੰਧ ਵਿੱਚ ਆਮ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬੀ.ਐਲ.ਓਜ਼ ਨੂੰ ਵੱਧ ਵੱਧ ਤੋਂ ਸਹਿਯੋਗ ਦਿੱਤਾ ਜਾਵੇ ਤਾਂ ਜੋ ਮੈਪਿੰਗ ਦਾ ਕੰਮ ਸਫਲਤਾਪੂਰਵਕ ਪੂਰਾ ਹੋ ਸਕੇ।




