Uncategorized

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 97.73 ਫੀਸਦ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ : ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ

ਜ਼ਿਲ੍ਹੇ ਅੰਦਰ 1553 ਬੀ.ਐੱਲ.ਓਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ ਆਪਣੀ ਡਿਊਟੀ

ਗੁਰਦਾਸਪੁਰ, 29 ਜੂਨ ( ਸੂਤਰ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ, ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿਖੇ 1553 ਬੀ.ਐੱਲ.ਓਜ਼ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣ ਅਤੇ ਫਾਰਮ ਨੂੰ ਭਰਵਾਉਣ ਦੀ ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ ਅਤੇ ਹੁਣ ਤੱਕ ਜ਼ਿਲ੍ਹਾ ਮਾਨਸਾ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ 97.73 ਪ੍ਰਤੀਸ਼ਤ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਹੜੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਅਧਾਰ ਉੱਤੇ ਮੁਕੰਮਲ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਤਾਇਨਾਤ ਬੀ.ਐੱਲ.ਏ ਵਲੋਂ ਵੀ ਇਸ ਕਾਰਜ ਚ ਸਹਿਯੋਗ ਦੇਣ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ, ਆਪਣੀ ਵੋਟ ਬਣਵਾਉਣ ਤੋਂ ਅਧਿਕਾਰ ਤੋਂ ਵਾਂਝਾ ਨਾ ਰਹੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬਾਲਗ ਵਿਅਕਤੀ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਵਿਅਕਤੀ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਇਸ ਮੌਕੇ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਗੁਰਦਾਸਪੁਰ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!