Uncategorized

ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੁੱਖ ਲਗਾਓ ਅਤੇ SIR ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮਿਤਸਰ 27 ਜੂਨ ( ਸੂਤਰ )


ਪ੍ਰੀ-ਮਾਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ (RAC) ਟ੍ਰੇਡ ਦੇ ਫ਼ਾਈਨਲ ਇਗਜਾਮ ਦੇਣ ਜਾ ਰਹੇ ਵਿਦਿਆਰਥੀਆਂ ਵੱਲੋਂ ਟ੍ਰੇਡ ਇੰਚਾਰਜ ਸ਼੍ਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ।

ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਇੰਜੀ ਸੰਜੀਵ ਕੁਮਾਰ ਸ਼ਰਮਾ ਅਤੇ ਸ੍ਰੀ ਵਿਜੇ ਕੁਮਾਰ TO,ਸ ਜੁਗਰਾਜ ਸਿੰਘ ਪੰਨੂ TO ,ਸ੍ਰੀ ਰਮਨੀਸ ਸ਼ਰਮਾ TO ,ਸ਼੍ਰੀਮਤੀ ਬਲਜਿੰਦਰ ਕੌਰ TO /sveep ਕੋਆਰਡੀਨੇਟਰ ,ਸ੍ਰੀ ਰਵਿੰਦਰ ਸਿੰਘ , ਸ਼੍ਰੀਮਤੀ ਦੀਕਸ਼ਾ,ਗੁਰਸਿਮਰਨ ਸਿੰਘ,ਵਿਸ਼ਾਲ ਕੁਮਾਰ,ਮਨਪ੍ਰੀਤ ਸਿੰਘ,ਅਕਾਸ਼ਦੀਪ ਸਿੰਘ ,ਪਰਦੀਪ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਇਸ ਦੌਰਾਨ ਵਿਦਿਆਰਥੀਆਂ ਲਈ SIR ਸਬੰਧੀ ਜਾਗਰੂਕਤਾ ਲੈਕਚਰ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ SIR ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਨਾਅਰਿਆਂ ਵਾਲੇ ਚਾਰਟ ਵੀ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ।

ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਇੱਕ ਜ਼ਿੰਮੇਵਾਰ ਸਮਾਜ ਦੀ ਪਹਿਚਾਣ ਹੈ। ਉਨ੍ਹਾਂ ਨੇ ਪੰਜਾਬੀਆਂ ਦੀ ਘਟ ਰਹੀ ਆਬਾਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਸਮਾਜ ਸਮੇਂ ਸਿਰ ਆਬਾਦੀ ਦੇ ਸੰਤੁਲਨ, ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਚੇਤ ਨਾ ਹੋਇਆ ਤਾਂ ਭਵਿੱਖ ਵਿੱਚ ਇਸ ਦੇ ਗੰਭੀਰ ਪ੍ਰਭਾਵ ਸਾਹਮਣੇ ਆ ਸਕਦੇ ਹਨ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਵੀ ਇਸ ਵਿਸ਼ੇ ਬਾਰੇ ਸਕਾਰਾਤਮਕ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।

ਪ੍ਰਿੰਸੀਪਲ ਨੇ ਕਿਹਾ ਕਿ ਹਰ ਇੱਕ ਰੁੱਖ ਸਿਰਫ਼ ਵਾਤਾਵਰਣ ਦੀ ਰੱਖਿਆ ਹੀ ਨਹੀਂ ਕਰਦਾ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਵੀ ਰੱਖਦਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਹਰ ਸਾਲ ਘੱਟੋ-ਘੱਟ ਇੱਕ ਰੁੱਖ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ।

ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਵਾਤਾਵਰਣ ਸੰਭਾਲ, ਸਮਾਜਿਕ ਜਾਗਰੂਕਤਾ ਅਤੇ ਪੰਜਾਬ ਦੇ ਉਜਲੇ ਭਵਿੱਖ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ।

Related Articles

Leave a Reply

Your email address will not be published. Required fields are marked *

Back to top button
error: Content is protected !!