Uncategorized

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ. ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕਰਨ ‘ਤੇ ਅਸ਼ੋਕ ਕੁਮਾਰ ਬੀ.ਐਲ.ਓ ਦਾ ਸਨਮਾਨ

ਸਹੀ ਵੋਟਰ ਸੂਚੀ ਲਈ ਬੀ.ਐਲ.ਓਜ਼ ਦੀ ਭੂਮਿਕਾ ਅਹਿਮ : : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ 10 ਜੁਲਾਈ ( ਸੂਤਰ )


ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ.ਆਈ.ਆਰ.) ਦੌਰਾਨ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਅਸ਼ੋਕ ਕੁਮਾਰ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀ.ਐਲ.ਓ. ਅਸ਼ੋਕ ਕੁਮਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਵੀ ਸਰਾਹਨਾ ਕੀਤੀ ਗਈ। ਇਸ ਦੌਰਾਨ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਵੀ ਹਾਜ਼ਰ ਸਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀ.ਐਲ.ਓਜ਼ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਭਰੇ ਰਵੱਈਏ ਸਦਕਾ ਐੱਸ.ਆਈ.ਆਰ. ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ-ਸਿਰ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਸਹੀ ਅਤੇ ਅੱਪਡੇਟ ਰੱਖਣ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

ਇਸ ਦੌਰਾਨ ਸਨਮਾਨਿਤ ਕੀਤੇ ਗਏ ਬੀ.ਐਲ.ਓ ਅਸ਼ੋਕ ਕੁਮਾਰ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਚੋਣ ਕਾਰਜਾਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਉਮੀਦ ਜਤਾਈ ਕਿ ਸਮੂਹ ਚੋਣ ਅਮਲਾ ਆਉਣ ਵਾਲੀਆਂ ਚੋਣਾਂ ਦੌਰਾਨ ਵੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਏਗਾ।

ਸ੍ਰੀ ਰਾਜੇਸ਼ ਧੀਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਣਤੀ ਫਾਰਮ ਸਮੇਂ ਸਿਰ ਭਰ ਕੇ ਸਬੰਧਤ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ, ਤਾਂ ਜੋ ਗਲਤੀ-ਰਹਿਤ, ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀ ਦੀ ਤਿਆਰੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਹੋਰ ਬੀ.ਐਲ.ਓਜ਼ ਨੂੰ ਵੀ ਅਸ਼ੋਕ ਦੀ ਮਿਸਾਲ ਤੋਂ ਪ੍ਰੇਰਨਾ ਲੈਂਦਿਆਂ ਵਿਸ਼ੇਸ਼ ਗਹਿਰੀ ਸੁਧਾਈ ਰਿਕਾਰਡ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!