Uncategorized

ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ਿਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ ਦੋ ਬੀ.ਐੱਲ.ਓ. ਨੂੰ ਰਾਜ ਚੋਣ ਦਫ਼ਤਰ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 21 ਜੁਲਾਈ ( ਸੂਤਰ )


ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਸ਼ੰਸਾ ਪੱਤਰ ਭੇਜੇ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੋਵੇਂ ਬੀ.ਐੱਲ.ਓ. ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ।

ਆਸ਼ਿਕਾ ਜੈਨ ਨੇ ਦੱਸਿਆ ਕਿ ਦੋਵੇਂ ਬੀ.ਐੱਲ.ਓ. ਨੇ ਗਿਣਤੀ ਫਾਰਮਾਂ ਦਾ 100 ਫੀਸਦੀ ਡਿਜ਼ਿਟਲੀਕਰਨ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਫ਼ਲਤਾਪੂਰਵਕ ਪੂਰਾ ਕੀਤਾ। ਇਸ ਸ਼ਲਾਘਾਯੋਗ ਪ੍ਰਾਪਤੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਜਾਰੀ ਕੀਤੇ ਗਏ ਹਨ।

ਉਨ੍ਹਾਂ ਸਨਮਾਨਿਤ ਬੀ.ਐੱਲ.ਓ. ਦੇਵਿੰਦਰ ਸੈਣੀ ਅਤੇ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਫ਼ਲਤਾ ਵਿੱਚ ਬੀ.ਐੱਲ.ਓ. ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਅਧਿਕਾਰੀਆਂ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ਿਟਲੀਕਰਨ ਯਕੀਨੀ ਬਣਾਇਆ ਹੈ, ਜੋ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਪ੍ਰੇਰਣਾ ਸਰੋਤ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਚੋਣ ਅਫ਼ਸਰਾਂ ਅਤੇ ਬੀ.ਐੱਲ.ਓ. ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਗੰਭੀਰਤਾ, ਪਾਰਦਰਸ਼ਤਾ ਅਤੇ ਸਮੇਂਬੱਧਤਾ ਨਾਲ ਪਾਲਣਾ ਕਰਦਿਆਂ ਹਰ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ, ਤਾਂ ਜੋ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਕਿਰਿਆ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!