Uncategorized

ਇਫਕੋ ਵੱਲੋਂ ਕੋਠੇ ਵੜਿੰਗ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਕਿਸਾਨ ਜਾਗਰੂਕਤਾ ਸਮਾਗਮ ਕਰਵਾਇਆ

ਫਰੀਦਕੋਟ 1 ਜੁਲਾਈ ( ਸੂਤਰ )


ਦੁਨੀਆਂ ਦੀ ਸਭ ਤੋਂ ਵੱਡੀ ਖਾਦ ਸਹਿਕਾਰੀ ਸੰਸਥਾ ਇਫਕੋ ਵੱਲੋਂ ਕੋਠੇ ਵੜਿੰਗ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਸਹਿਕਾਰਤਾ ਸਪਤਾਹ ਦੇ ਮੌਕੇ ਕਿਸਾਨ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ, ਸਭਾ ਦੇ ਪ੍ਰਧਾਨ ਸ. ਜਗਵਿੰਦਰ ਸਿੰਘ ਅਤੇ ਪਨਕੋਫੈਡ ਦੇ ਸ. ਗੁਰ ਪ੍ਰਕਾਸ਼ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਦੌਰਾਨ ਇਫਕੋ ਦੇ ਫ਼ੀਲਡ ਅਫ਼ਸਰ ਸ਼੍ਰੀ ਸ਼ੁਭਮ ਬਾਂਸਲ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਇਫਕੋ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੈਨੋ ਯੂਰੀਆ, ਨੈਨੋ ਡੀਏਪੀ, ਸਾਗਰਿਕਾ ਅਤੇ ਬਾਇਓ ਫਰਟੀਲਾਈਜ਼ਰ ਦੀ ਵਰਤੋਂ ਅਤੇ ਇਨ੍ਹਾਂ ਦੇ ਲਾਭਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਸੰਕਟ ਹਰਨ ਬੀਮਾ ਯੋਜਨਾ ਅਤੇ ਮਿੱਟੀ ਜਾਂਚ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਸ. ਗੁਰ ਪ੍ਰਕਾਸ਼ ਸਿੰਘ ਨੇ ਸਹਿਕਾਰਤਾ ਦੇ ਸਿਧਾਂਤਾਂ, ਸਹਿਕਾਰੀ ਬੈਂਕ ਦੀਆਂ ਵੱਖ-ਵੱਖ ਸਕੀਮਾਂ, ਵਾਤਾਵਰਨ ਦੀ ਸੰਭਾਲ ਅਤੇ ਸੁਚੱਜੀ ਖੇਤੀ ਅਪਣਾਉਣ ਦੀ ਲੋੜ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।

ਅੰਤ ਵਿੱਚ ਸਭਾ ਦੇ ਸਕੱਤਰ ਸ. ਦਰਬਾਰਾ ਸਿੰਘ ਨੇ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

Related Articles

Leave a Reply

Your email address will not be published. Required fields are marked *

Back to top button
error: Content is protected !!