Uncategorized

ਸੀ.ਐਮ. ਦੀ ਯੋਗਸ਼ਾਲਾ” ਰਾਹੀਂ ਰੰਗਲਾ ਪੰਜਾਬ-ਸਿਹਤਮੰਦ ਪੰਜਾਬ ਦੇ ਸੰਕਲਪ ਨੂੰ ਮਿਲ ਰਹੀ ਸਾਕਾਰਤਾ

ਯੋਗਾ ਨਾਲ ਕਮਰ ਦਰਦ, ਜੋੜਾਂ ਦੇ ਦਰਦ ਅਤੇ ਸ਼ੂਗਰ ਵਰਗੀਆਂ ਸਮੱਸਿਆਵਾਂ ਵਿੱਚ ਮਿਲੀ ਰਾਹਤ

ਅਹਿਮਦਗੜ੍ਹ 02 ਜੁਲਾਈ ( ਸੂਤਰ )


ਪੰਜਾਬ ਸਰਕਾਰ ਦੇ ਲੋਕ-ਭਲਾਈ ਉਪਰਾਲੇ “ਸੀ.ਐਮ ਦੀ ਯੋਗਸ਼ਾਲਾ” ਤਹਿਤ ਜ਼ਿਲ੍ਹੇ ਵਿੱਚ ਯੋਗਾ ਗਤੀਵਿਧੀਆਂ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 64 ਯੋਗਾ ਟ੍ਰੇਨਰਾਂ ਦੀ ਰਹਿਨੁਮਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੁੱਲ 303 ਯੋਗਾ ਕਲਾਸਾਂ ਨਿਯਮਿਤ ਤੌਰ ‘ਤੇ ਚੱਲ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਲਗਭਗ 10000 ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 2500 ਤੋਂ ਵੱਧ ਮੈਂਬਰ ਹਰ ਰੋਜ਼ ਯੋਗ ਅਭਿਆਸ ਕਰ ਰਹੇ ਹਨ। ਇਸ ਉਪਰਾਲੇ ਨਾਲ ਨਾ ਸਿਰਫ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧੀ ਹੈ, ਸਗੋਂ ਕਈ ਲੋਕਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲੀ ਹੈ।

ਅਹਿਮਦਗੜ੍ਹ ਮੰਡੀ ਵਿਖੇ ਲੱਗ ਰਹੀ ਯੋਗਾ ਕਲਾਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਭਾਗ ਲੈ ਰਹੀਆਂ ਹਨ। ਯੋਗਾ ਵਿੱਚ ਭਾਗ ਲੈਣ ਵਾਲੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਮਰ ਦਰਦ ਨਾਲ ਪੀੜਤ ਹੋਣ ਦੇ ਬਾਵਜੂਦ ਯੋਗਾ ਕਰਨ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਹਰਜਿੰਦਰ ਕੌਰ ਨੇ ਲੱਤਾਂ ਅਤੇ ਜੋੜਾਂ ਦੇ ਦਰਦ ਵਿੱਚ ਸੁਧਾਰ ਮਹਿਸੂਸ ਕੀਤਾ, ਜਦਕਿ ਅਮਨਦੀਪ ਕੌਰ, ਜੋ ਸ਼ੂਗਰ ਦੀ ਸਮੱਸਿਆ ਨਾਲ ਪੀੜਤ ਸੀ, ਨੇ ਵੀ ਆਪਣੀ ਸਿਹਤ ਵਿੱਚ ਸਪੱਸ਼ਟ ਸੁਧਾਰ ਦੀ ਗੱਲ ਸਾਂਝੀ ਕੀਤੀ।

ਨਿਰਮਲ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਇਸ ਉਪਰਾਲੇ ਨਾਲ ਲੋਕਾਂ ਦੀ ਜੀਵਨਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਆ ਰਿਹਾ ਹੈ।

ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ, ਤਾਂ ਜੋ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਜੀਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button
error: Content is protected !!