Uncategorized

ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹੋਣਾ ਲਾਜਮੀ – ਜਗਪ੍ਰੀਤ ਸਿੰਘ

ਵਜ਼ੀਫ਼ਾ, ਐਕਸਗ੍ਰੇਸ਼ੀਆ, ਸ਼ਗਨ, ਦਾਹ ਸੰਸਕਾਰ, ਪ੍ਰਸੂਤਾ ਲਾਭ,ਪੈਨਸ਼ਨ ਵਰਗੀਆਂ 17 ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀ ਕਰਵਾਉਣ ਆਪਣੇ ਆਪ ਨੂੰ ਰਜਿਸਟਰਡ

ਮਾਲੇਰਕੋਟਲਾ, 03 ਜੁਲਾਈ ( ਸੂਤਰ )


ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ (ਪੰਜੀਕ੍ਰਿਤ) ਹੋਣਾ ਬਹੁਤ ਹੀ ਜਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਹੀ ਵਿਭਾਗ ਵਲੋਂ ਚਲਾਈਆ ਜਾ ਰਹੀਆਂ 17 ਤਰ੍ਹਾਂ ਦੀ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਦੇ ਹਨ ।

ਉਨ੍ਹਾਂ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਤਕਨੀਕੀ/ਕਲੈਰੀਕਲ ਕੰਮ ਕਰਨ ਵਾਲੇ, ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਟੈਲੀਫ਼ੋਨ, ਤਾਰ, ਰੇਡੀਓ, ਰੇਲ, ਹਵਾਈ ਅੱਡੇ ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਰਜਿਸਟਰਡ ਲਾਭਪਾਤਰੀ ਬਣਨ ਲਈ ਉਸਾਰੀ ਕਿਰਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਸ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ-ਘੱਟ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਣਾ ਚਾਹੀਦਾ ਹੈ। ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਜਾ ਗੂਗਲ ਪਲੇਅ ਸਟੋਰ ਤੋਂ “Punjab Kirti Sahayak’ ਐਪ ਡਾਊਨਲੋਡ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ । ਰਜਿਸਟਰਡ ਹੋਣ ਲਈ ਉਸ ਪਾਸ ਆਧਾਰ ਕਾਰਡ, ਬੈਂਕ ਅਕਾਊਂਟ ਹੋਣਾ ਜ਼ਰੂਰੀ ਹੈ। ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਿੰਨ-ਭਿੰਨ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਭਲਾਈ ਸਕੀਮਾਂ ਅਧੀਨ ਪੜ੍ਹ ਰਹੇ ਬੱਚਿਆਂ ਲਈ ਵਜ਼ੀਫ਼ਾ ਸਕੀਮਾਂ, ਐਕਸਗ੍ਰੇਸ਼ੀਆ ਸਕੀਮ, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਲਾਭ ਸਕੀਮ , ਦਾਹ ਸੰਸਕਾਰ ਲਈ ਰਾਸ਼ੀ, ਯਾਤਰਾ ਭੱਤਾ ( ਐਲ.ਟੀ.ਸੀ), ਬਾਲੜੀ ਤੋਹਫ਼ਾ ਸਕੀਮ, ਜਨਰਲ ਸਰਜਰੀ, ਪੈਨਸ਼ਨ ਸਕੀਮ, ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸਹਾਇਤਾ ਸ਼ਾਮਲ ਹਨ। ਇਸ ਤੋਂ ਇਲਾਵਾ ਲਾਭਪਾਤਰੀ 60 ਸਾਲ ਦੀ ਉਮਰ ਤੋਂ ਬਾਅਦ ਬੋਰਡ ਵੱਲੋਂ ਪੈਨਸ਼ਨ ਲੈਣ ਦਾ ਹੱਕਦਾਰ ਬਣ ਜਾਂਦਾ ਹੈ।

ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਪੰਜੀਕ੍ਰਿਤ ਹੋਣ ਲਈ ਕਿਰਤੀ ਕੋਲ ਆਪਣੇ ਅਤੇ ਆਪਣੇ ਪਰਿਵਾਰ ਦਾ ਅਧਾਰ ਕਾਰਡ ਦੀ ਫ਼ੋਟੋ ਕਾਪੀ,ਵਬੈਂਕ ਖਾਤੇ ਦੀ ਫ਼ੋਟੋ ਕਾਪੀ, ਪਰਿਵਾਰ ਦੀ ਗਰੁੱਪ ਫ਼ੋਟੋ, ਜਨਮ ਮਿਤੀ ਦਾ ਸਬੂਤ (ਪੈਨ ਕਾਰਡ,ਡਰਾਈਵਿੰਗ ਲਾਇਸੈਂਸ/ਸਕੂਲ ਸਰਟੀਫਿਕੇਟ ਆਦਿ) ਤੋਂ ਇਲਾਵਾ ਫਾਰਮ ਨੰ.27 ਅਤੇ 29 ਹੋਣੇ ਚਾਹੀਦੇ ਹਨ ।

ਵਧੇਰੇ ਜਾਣਕਾਰੀ ਲਈ ਉਸਾਰੀ ਕਿਰਤੀ ਆਪਣੇ ਨੇੜਲੇ ਸੇਵਾ ਕੇਂਦਰ/ਸਹਾਇਕ ਕਿਰਤ ਕਮਿਸ਼ਨਰ ਜਾਂ ਕਿਰਤ ਇੰਸਪੈਕਟਰਾਂ/ਲੇਬਰ ਇਨਫੋਰਸਮੈਂਟ ਅਫਸਰ ਜਾਂ pblabour.gov.in ਜਾ ਹੈਲਪਲਾਈਨ ਨੰਬਰ 1100 ਤੇ ਸੰਪਰਕ ਕਰ ਸਕਦੇ ਹਨ ।

Related Articles

Leave a Reply

Your email address will not be published. Required fields are marked *

Back to top button
error: Content is protected !!