Uncategorized

ਮਾਨ ਸਰਕਾਰ ਨੇ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ, ਔਰਤਾਂ ਦੇ ਖਾਤਿਆਂ ਵਿਚ ਆਈ ਸਤਿਕਾਰ ਯੋਜਨਾ ਦੀ ਰਾਸ਼ੀ: ਮੀਤ ਹੇਅਰ

ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ

ਬਰਨਾਲਾ 5 ਜੁਲਾਈ ( ਸੂਤਰ )


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ।

ਇਹ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ।

ਓਹਨਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ’ ਸ਼ੁਰੂ ਕੀਤੀ ਗਈ ਹੈ, ਜਦੋਂਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ।

ਓਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਓਹਨਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਵਾ ਲੱਖ ਦੇ ਕਰੀਬ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ ਅੱਗੇ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਰਹੇਗੀ ਅਤੇ ਹਰ ਰਜਿਸਟਰਡ ਔਰਤ ਨੂੰ ਇਹ ਰਾਸ਼ੀ ਮਿਲੇਗੀ।

ਓਹਨਾਂ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।
ਓਹਨਾਂ ਕਿਹਾ ਕਿ ਇਹ ਔਰਤਾਂ ਨੂੰ ਵਿੱਤੀ ਅਤੇ ਸਮਾਜਿਕ ਤੌਰ ਉੱਤੇ ਮਜ਼ਬੂਤ ਬਣਾਉਣ ਲਈ ਕਦਮ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਸਾਡੇ ਪਰਿਵਾਰਾਂ ਦਾ ਵਜੂਦ ਹਨ।

ਇਸ ਮੌਕੇ ਪਰਮਜੀਤ ਕੌਰ ਵਾਸੀ ਗੁਰਸੇਵਕ ਨਗਰ ਬਰਨਾਲਾ ਨੇ ਕਿਹਾ ਕਿ ਓਸਨੂੰ 4500 ਰੁਪਏ ਦੀ ਰਾਸ਼ੀ ਬੈਂਕ ਖਾਤੇ ਵਿੱਚ ਪ੍ਰਾਪਤ ਹੋ ਗਈ ਹੈ। ਓਹਨਾਂ ਇਹ ਸਕੀਮ ਲਾਗੂ ਹੋਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਰਾਸ਼ੀ ਲੋੜਵੰਦਾਂ ਔਰਤਾਂ ਲਈ ਬੜੀ ਸਹਾਈ ਹੈ ਅਤੇ ਉਹ ਆਪਣੀ ਲੋੜ ਅਨੁਸਾਰ ਇਹ ਪੈਸੇ ਖਰਚ ਸਕਣਗੀਆਂ। ਇਸ ਮੌਕੇ ਬਲਜੀਤ ਕੌਰ ਵਾਸੀ ਢਿੱਲੋਂ ਨਗਰ ਨੇ ਕਿਹਾ ਕਿ ਉਸਦੇ ਖਾਤੇ ਵਿੱਚ 3000 ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਪ੍ਰੇਮ ਨਗਰ ਬਰਨਾਲਾ ਵਾਸੀ ਹਰਬੰਸ ਕੌਰ ਨੇ ਕਿਹਾ ਕਿ ਓਸਨੂੰ ਵੀ 4500 ਰੁਪਏ ਦੀ ਰਾਸ਼ੀ ਕੱਲ ਬੈਂਕ ਖਾਤੇ ਵਿੱਚ ਪ੍ਰਾਪਤ ਹੋਈ ਹੈ। ਓਹਨਾਂ ਕਿਹਾ ਔਰਤਾਂ ਵਿਚ ਇਸ ਸਕੀਮ ਦੇ ਲਾਗੂ ਹੋਣ ਨਾਲ ਖ਼ੁਸ਼ੀ ਦੀ ਲਹਿਰ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!