Uncategorized

‘ਸੀ.ਐਮ ਦੀ ਯੋਗਸ਼ਾਲਾ’ ਸਦਕਾ ਯੋਗ ਵੱਲ ਵੱਧ ਰਿਹਾ ਹੈ ਮਲੋਟ ਵਾਸੀਆਂ ਦਾ ਰੁਝਾਨ

ਮਲੋਟ 9 ਜੁਲਾਈ ( ਸੂਤਰ )


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰਤੀ ਮਲੋਟ ਵਾਸੀਆਂ ਵੱਲੋਂ ਹਾਂ-ਪੱਖੀ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਬਹੁ ਗਿਣਤੀ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਯੋਗ ਸਿਖਲਾਈ ਦੇ ਕੈਂਪਾਂ ਦੌਰਾਨ ਰੋਜ਼ਾਨਾ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹੇ ਵਿੱਚ 17,044 ਮੈਂਬਰਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ, ਇਸੇ ਤਹਿਤ ਮਲੋਟ ਵਿਖੇ ਹਰ ਰੋਜ਼ 93 ਯੋਗ ਕਲਾਸਾਂ ਲੱਗ ਰਹੀਆਂ ਹਨ ਅਤੇ 19 ਯੋਗਾ ਟ੍ਰੇਨਰਾਂ ਵੱਲੋਂ ਯੋਗਾ ਦੇ ਅਭਿਆਸ ਕਰਵਾਏ ਜਾ ਰਹੇ ਹਨ।


ਇਸ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ’ਤੇ ਲਗਾਏ ਜਾ ਰਹੇ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਉਮਰ ਵਰਗ ਦੇ ਲੋਕ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ।

ਅਜ਼ਾਦ ਸਿੰਘ ਨੇ ਦੱਸਿਆ ਕਿ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ‘ਤੇ ਲਾਗ ਇਨ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!