ਲੋਕਤੰਤਰ ਦੀ ਮਜ਼ਬੂਤੀ ਲਈ ਬੀ.ਐਲ.ਓਜ਼ ਦਾ ਯੋਗਦਾਨ ਸਭ ਤੋਂ ਅਹਿਮ: ਡਿਪਟੀ ਕਮਿਸ਼ਨਰ

ਫਾਜ਼ਿਲਕਾ 10 ਜੁਲਾਈ ( ਸੂਤਰ )

ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਜੀ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਅਧੀਨ ਐਨਿਊਮਰੇਸ਼ਨ ਮੁਹਿੰਮ ਤਹਿਤ ਕੰਮ ਮੁਕੰਮਲ ਕਰਨ ਤੇ ਜ਼ਿਲ੍ਹੇ ਦੇ 6 ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਭੇਜੇ ਗਏ ਸਨ। ਜਿਸ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ-ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਐਨਿਊਮਰੇਸ਼ਨ ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜਾਰੀ ‘ਤੇ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ (ਬੂਥ ਲੈਵਲ ਅਫ਼ਸਰਾਂ) ਦੀ ਅਹਿਮ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਇਨ੍ਹਾਂ ਅਧਿਕਾਰੀਆਂ ਨੇ ਹੇਠਲੇ ਪੱਧਰ ‘ਤੇ ਜਾ ਕੇ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ, ਜੋ ਕਿ ਬੇਹੱਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸ੍ਰੀਮਤੀ ਵਿਭੂ ਜੈਨ ਚੋਣ ਤਹਿਸੀਲਦਾਰ ਫਾਜ਼ਿਲਕਾ ਤੇ ਚੋਣ ਵਿਭਾਗ ਦੇ ਕਰਮਚਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।




