ਵਿਧਾਇਕ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਨੇ ਆਂਗਨਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

ਬੰਗਾ : 17 ਜੁਲਾਈ ( ਸੂਤਰ )

ਬਲਾਕ ਬੰਗਾ ਅਧੀਨ ਚੱਲ ਰਹੇ ਆਂਗਨਵਾੜੀ ਸੈਂਟਰਾਂ ਵਿਖੇ ਖਾਲੀ ਆਂਗਨਵਾੜੀ ਵਰਕਰਾਂ ਦੀਆਂ ਪੋਸਟਾਂ ਤੇ ਨਿਯੁਕਤ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਹਲਕਾ ਵਿਧਾਇਕ ਡਾ.ਸੁਖਵਿੰਦਰ ਕੁਮਾਰ ਸੁੱਖੀ ਜੀ ਵੱਲੋਂ ਕੀਤੀ ਗਈ।

ਉਨ੍ਹਾਂ ਵੱਲੋਂ ਸੰਬੋਧਿਤ ਕਰਦਿਆਂ ਸਬੰਧਿਤ ਨਵਨਿਯੁਕਤ ਆਂਗਨਵਾੜੀ ਵਰਕਰਾਂ ਨੂੰ ਸਲਾਹ ਦਿੱਤੀ ਗਈ ਕਿ ਉਨ੍ਹਾ ਵੱਲੋਂ ਆਪਣੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਕੀਤੀ ਜਾਵੇ। ਇਸ ਮੌਕੇ ਤੇ ਸ੍ਰੀ ਪੂਰਨ ਪੰਕਜ਼ ਸ਼ਰਮਾ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਬੰਗਾ ਵੱਲੋ ਦੱਸਿਆ ਗਿਆ ਕਿ ਬਲਾਕ ਬੰਗਾ ਅਧੀਨ 14 ਆਂਗਨਵਾੜੀ ਵਰਕਰਾਂ ਅਤੇ ਬਲਾਕ ਔੜ ਅਧੀਨ 09 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਖਾਲੀ ਪੋਸਟਾਂ ਤੇ ਨਿਯੁਕਤੀਆਂ ਹੋਣ ਨਾਲ ਸਬੰਧਿਤ ਪਿੰਡਾਂ ਦੇ ਆਂਗਨਵਾੜੀ ਸੈਂਟਰਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਆਉਣ ਨਾਲ ਪਿੰਡਾਂ ਦੇ ਲੋਕਾਂ ਨੂੰ ਵਿਭਾਗੀ ਸਕੀਮਾਂ ਦਾ ਲਾਭ ਪ੍ਰਭਾਵਸ਼ਾਲੀ ਤਰੀਕੇ ਨਾਲ ਦਵਾਇਆ ਜਾ ਸਕੇਗਾ।ਇਸ ਮੌਕੇ ਤੇ ਸ੍ਰੀ ਸ਼ਾਮ ਲਾਲ ਜੂਨੀਅਰ ਸਹਾਇਕ ਸ੍ਰੀਮਤੀ ਹਰਕਮਲਜੀਤ, ਸ੍ਰੀਮਤੀ ਕੁਲਵਿੰਦਰ ਕੋਰ, ਸੁਪਰਵਾਈਜ਼ਰ ਹਾਜ਼ਰ ਸਨ।




