Uncategorized

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ- ਸਪੀਕਰ ਸੰਧਵਾਂ

ਫ਼ਰੀਦਕੋਟ, 17 ਜੁਲਾਈ ( ਸੂਤਰ )


ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਪੀਡੀਆਟਰਿਕ (ਬਾਲ ਰੋਗ) ਵਿਭਾਗ ਦਾ ਦੌਰਾ ਕਰਕੇ ਉੱਥੇ ਦਾਖ਼ਲ ਬੱਚਿਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਹਸਪਤਾਲ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੀਡੀਆਟਰਿਕ ਵਿਭਾਗ ਵਿੱਚ ਨਿੱਕੇ-ਨਿੱਕੇ ਬੱਚਿਆਂ ਦੀ ਜਿਸ ਸਮਰਪਣ ਭਾਵਨਾ ਨਾਲ ਦੇਖਭਾਲ ਕੀਤੀ ਜਾ ਰਹੀ ਹੈ, ਉਹ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਸਮੁੱਚੇ ਸਟਾਫ਼ ਵੱਲੋਂ ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਵਾਂਗ ਸੰਭਾਲਿਆ ਜਾ ਰਿਹਾ ਹੈ, ਜੋ ਸਿਹਤ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਦੌਰੇ ਦੌਰਾਨ ਜਿਨ੍ਹਾਂ ਪਰਿਵਾਰਾਂ ਨਾਲ ਉਨ੍ਹਾਂ ਗੱਲਬਾਤ ਕੀਤੀ, ਸਭ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਦੀ ਸੇਵਾ ਭਾਵਨਾ ਅਤੇ ਸਹਿਯੋਗੀ ਰਵੱਈਏ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਹੋ ਜਿਹਾ ਇਲਾਜ ਅਤੇ ਨਵਜਾਤ ਬੱਚਿਆਂ ਦੀ ਗੰਭੀਰ ਦੇਖਭਾਲ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਈ ਜਾਵੇ ਤਾਂ ਹਰ ਰੋਜ਼ ਹਜ਼ਾਰਾਂ ਰੁਪਏ ਦਾ ਖ਼ਰਚਾ ਆਉਂਦਾ ਹੈ, ਜਦਕਿ ਸਰਕਾਰੀ ਹਸਪਤਾਲ ਵਿੱਚ ਇਹ ਸੇਵਾਵਾਂ ਆਮ ਲੋਕਾਂ ਨੂੰ ਵੱਡੀ ਰਾਹਤ ਦੇ ਰਹੀਆਂ ਹਨ।

ਸਪੀਕਰ ਸ. ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਲਾਭ ਸੂਬੇ ਦੇ ਲੱਖਾਂ ਲੋਕਾਂ ਨੂੰ ਮਿਲ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!