Uncategorized

ਰਿਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਕਮਰਸ਼ੀਅਲ ਅਤੇ ਅਣਅਧਿਕਾਰਤ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲੇ 13 ਵਾਹਨਾਂ ਦੇ ਚਲਾਨ, ਇੱਕ ਅਣਅਧਿਕਾਰਤ ਵਾਹਨ ਜ਼ਬਤ, ਚੈਕਿੰਗ ਦੌਰਾਨ ਲਗਭਗ 3 ਲੱਖ 15 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ


ਮਾਲੇਰਕੋਟਲਾ, 17 ਜੁਲਾਈ ( ਵਾਸ਼ਿਸ਼ਟ )


ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਰਿਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਵੱਲੋਂ ਕਮਰਸ਼ੀਅਲ ਅਤੇ ਅਣਅਧਿਕਾਰਤ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।ਚੈਕਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੀ ਟੀਮ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 13 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ ਇੱਕ ਅਣਅਧਿਕਾਰਤ ਵਾਹਨ ਨੂੰ ਜ਼ਬਤ ਕੀਤਾ ਗਿਆ। ਇਸ ਕਾਰਵਾਈ ਦੌਰਾਨ ਲਗਭਗ 3 ਲੱਖ 1,500 ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਚੈਕਿੰਗ ਦੌਰਾਨ ਵਾਹਨਾਂ ਦੇ ਪਰਮਿਟ, ਫਿਟਨੈੱਸ ਸਰਟੀਫਿਕੇਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਟੈਕਸ ਦੀ ਅਦਾਇਗੀ ਅਤੇ ਹੋਰ ਲਾਜ਼ਮੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਨਿਰਧਾਰਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਮੋਟਰ ਵਹੀਕਲ ਐਕਟ ਅਤੇ ਹੋਰ ਲਾਗੂ ਨਿਯਮਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ।

ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਓਵਰਲੋਡਿੰਗ, ਬਿਨਾਂ ਪਰਮਿਟ, ਬਿਨਾਂ ਫਿਟਨੈੱਸ ਸਰਟੀਫਿਕੇਟ ਅਤੇ ਹੋਰ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦਾ ਉਦੇਸ਼ ਸੜਕ ਹਾਦਸਿਆਂ ਨੂੰ ਰੋਕਣਾ, ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੜਕਾਂ ’ਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਾ ਹੈ।

ਉਨ੍ਹਾਂ ਸਮੂਹ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਅਪਡੇਟ ਰੱਖਣ, ਵਾਹਨ ਦੀ ਨਿਰਧਾਰਤ ਸਮਰੱਥਾ ਤੋਂ ਵੱਧ ਸਵਾਰੀਆਂ ਜਾਂ ਸਮਾਨ ਨਾ ਲਿਜਾਣ ਅਤੇ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ।

Related Articles

Leave a Reply

Your email address will not be published. Required fields are marked *

Back to top button
error: Content is protected !!