Uncategorized

ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ

ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ


ਗਿੱਦੜਬਾਹਾ 19 ਜੁਲਾਈ ( ਸੂਤਰ )


ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ।

ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ।

ਇਹਨਾਂ ਡਾਕੂਮੈਂਟਰੀ ਸ਼ੋਅਜ਼ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!