Uncategorized

ਰਸੂਲਪੁਰ ਅਤੇ ਰਾਮਪੁਰ ਵਿਖੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦਰਸ਼ਨ ਨਾਲ ਕਰਵਾਇਆ ਜਾਣੂੰ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਲੋਕਾਂ ਲਈ ਬਣਿਆ ਖਿੱਚ ਦਾ ਕੇਂਦਰ

ਬਟਾਲਾ 20 ਜੁਲਾਈ ( ਸੂਤਰ )


ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਾਕੂਮੈਟਰੀ ਵੈਨ ਵੱਲੋਂ ਪਿੰਡ ਰਸੂਲਪੁਰ ਅਤੇ ਰਾਮਪੁਰ ਵਿਖੇ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਮੁੱਲੇ ਯੋਗਦਾਨ ‘ਤੇ ਆਧਾਰਿਤ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਗਈ। ਡਾਕੂਮੈਂਟਰੀ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅੱਜ ਵੀ ਸਮਾਜਿਕ ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਲਈ ਉਤਨੀ ਹੀ ਪ੍ਰਸੰਗਿਕ ਹੈ।

ਉਨ੍ਹਾਂ ਦੱਸਿਆ ਕਿ ਡਾਕੂਮੈਂਟਰੀ ਵੈਨ ਰਾਹੀਂ ਪੇਂਡੂ ਖੇਤਰਾਂ ਵਿੱਚ ਲਗਾਤਾਰ ਸ਼ੋਅ ਕੀਤੇ ਜਾ ਰਹੇ ਹਨ ਤਾਂ ਜੋ ਲੋਕ, ਖ਼ਾਸ ਕਰਕੇ ਨੌਜਵਾਨ, ਆਪਣੇ ਮਹਾਨ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੇ ਦਰਸਾਏ ਰਾਹ ‘ਤੇ ਚੱਲਣ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਸ਼ਿਰਕਤ ਕਰਨ।

Related Articles

Leave a Reply

Your email address will not be published. Required fields are marked *

Back to top button
error: Content is protected !!