Uncategorized

ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ- ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਮੌਕੇ ਕੇਕ ਕੱਟ ਕੇ ਦਿੱਤੀ ਮੁਬਾਰਕਬਾਦ

ਬਟਾਲਾ, 24 ਜੁਲਾਈ ( ਸੂਤਰ )


ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 90ਵੇਂ ਜਨਮ ਦਿਵਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੇਕ ਕੱਟ ਕੇ ਸਮੂਹ ਪੰਜਾਬੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਜੇ ਸੋਨੀ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ, ਡਾ. ਸਤਨਾਮ ਸਿੰਘ ਨਿੱਜਰ, ਰਜਿੰਦਰਪਾਲ ਸਿੰਘ ਧਾਲੀਵਾਲ ਸਮੇਤ ਸ਼ਹਿਰ ਦੀਆਂ ਵੱਖ ਵੱਖ ਸ਼ਖਸੀਅਤਾਂ ਮੌਜੂਦ ਸਨ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਸਿਰਮੌਰ ਕਵੀ ‘ਸ਼ਿਵ ਕੁਮਾਰ ਬਟਾਲਵੀ ਜੀ’ ਦੇ 90ਵੇਂ ਜਨਮ ਦਿਵਸ ਮੌਕੇ ਦੀ ਸਾਰੇ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ। ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ।

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!