Uncategorized

ਪਿੰਡ ਖੁਰਦ ਅਤੇ ਨੌਧਰਾਣੀ ਵਿਖੇ ਲੋਕਾਂ ਨੂੰ ਵਿਖਾਇਆ ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ

25 ਜੁਲਾਈ ਨੂੰ ਪਿੰਡ ਧਨੋ ਅਤੇ ਅਮਾਮਗੜ੍ਹ ਵਿਖ਼ੇ ਦਿਖਾਈ ਜਾਵੇਗੀ ਦਸਤਾਵੇਜੀ

ਮਾਲੇਰਕੋਟਲਾ, 24 ਜੁਲਾਈ ( ਵਾਸ਼ਿਸ਼ਟ )


ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬਲਾਕ ਮਾਲੇਰਕੋਟਲਾ ਦੇ ਪਿੰਡ ਖੁਰਦ ਅਤੇ ਨੌਧਰਾਣੀ ਵਿਖੇ ਬੀਤੀ ਸ਼ਾਮ ਨੂੰ ਲੋਕਾਂ ਨੇ ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਵੇਖਿਆ ਅਤੇ ਗੁਰੂ ਸਾਹਿਬ ਦੇ ਸਮਾਜਿਕ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ ਨੇ ਦੱਸਿਆ ਕਿ ਕਰੀਬ 30 ਮਿੰਟ ਦੀ ਇਹ ਦਸਤਾਵੇਜ਼ੀ ਫਿਲਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਮਾਜ ਸੁਧਾਰ ਲਈ ਪਾਏ ਗਏ ਅਮੁੱਲੇ ਯੋਗਦਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਸਤਾਵੇਜ਼ੀ ਰਾਹੀਂ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ, ਸੱਚ, ਕਿਰਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਹਰ ਵਰਗ ਇਨ੍ਹਾਂ ਮਹਾਨ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਸਕੇ।

ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਬਲਾਕ ਮਾਲੇਰਕੋਟਲਾ ਦੇ ਪਿੰਡ ਧਨੋ ਅਤੇ ਅਮਾਮਗੜ੍ਹ ਵਿਖ਼ੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਡਾਕੂਮੈਂਟਰੀ ਸ਼ੋਅਜ਼ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬੱਤ ਦੇ ਭਲੇ, ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।।

Related Articles

Leave a Reply

Your email address will not be published. Required fields are marked *

Back to top button
error: Content is protected !!