Uncategorized

ਐਸਆਈਆਰ ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੰਜਾਬ ਭਰ ਵਿੱਚ ਅਵੱਲ ਰਹਿਣ ‘ਤੇ ਐੱਸਡੀਐੱਮ ਸੁਨੀਲ ਫੋਗਾਟ, ਆਈ.ਏ.ਐਸ. ਵੱਲੋਂ ਸਟਾਫ਼ ਦੇ ਸਨਮਾਨ ਵਿੱਚ ਲੰਚ ਪਾਰਟੀ

ਬਲਾਚੌਰ, 29 ਜੁਲਾਈ ( ਸੂਤਰ )


ਐਸਆਈਆਰ (ਸਪੈਸ਼ਲ ਇੰਟੈਂਸਿਵ ਰੀਵਿਜ਼ਨ) ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੂਰੇ ਪੰਜਾਬ ਵਿੱਚ ਅਵੱਲ ਰਹਿਣ ਦੀ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿੱਚ ਐੱਸਡੀਐੱਮ ਸ੍ਰੀ ਸੁਨੀਲ ਫੋਗਾਟ, ਆਈ.ਏ.ਐਸ. ਵੱਲੋਂ ਸੁਪਰਵਾਈਜ਼ਰਾਂ, ਬੀਐੱਲਓਜ਼, ਮਾਸਟਰ ਟ੍ਰੇਨਰਾਂ, ਸਵੀਪ ਨੋਡਲ ਅਫ਼ਸਰ, ਆਈਟੀ ਸੈੱਲ ਅਤੇ ਦਫ਼ਤਰੀ ਸਟਾਫ਼ ਦੇ ਸਨਮਾਨ ਵਿੱਚ ਲੰਚ ਪਾਰਟੀ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ, ਆਈ.ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ ਸ਼ਰਮਾ, ਪੀ.ਸੀ.ਐਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਟੀਮ ਵਰਕ, ਮਿਹਨਤ, ਸਮਰਪਣ ਅਤੇ ਸੁਚੱਜੇ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਡਿਜੀਟਾਈਜ਼ੇਸ਼ਨ ਦੀ ਅਹਿਮ ਭੂਮਿਕਾ ਹੈ ਅਤੇ ਸਮੂਹ ਟੀਮ ਨੇ ਇਹ ਜ਼ਿੰਮੇਵਾਰੀ ਬਹੁਤ ਹੀ ਕੁਸ਼ਲਤਾ ਨਾਲ ਨਿਭਾਈ ਹੈ।

ਐੱਸਡੀਐੱਮ ਸ੍ਰੀ ਸੁਨੀਲ ਫੋਗਾਟ, ਆਈ.ਏ.ਐਸ. ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸੁਪਰਵਾਈਜ਼ਰ, ਬੀਐੱਲਓ, ਮਾਸਟਰ ਟ੍ਰੇਨਰ, ਸਵੀਪ ਨੋਡਲ ਅਫ਼ਸਰ, ਆਈਟੀ ਸੈੱਲ ਅਤੇ ਦਫ਼ਤਰੀ ਕਰਮਚਾਰੀ ਦੇ ਸਹਿਯੋਗ ਅਤੇ ਅਣਥੱਕ ਮਿਹਨਤ ਸਦਕਾ ਇਹ ਉਪਲਬਧੀ ਸੰਭਵ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਨਮਾਨ ਪੂਰੀ ਟੀਮ ਦੀ ਲਗਨ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਸਰਕਾਰੀ ਕਾਰਜਾਂ ਨੂੰ ਹੋਰ ਬਿਹਤਰ ਢੰਗ ਨਾਲ ਅੰਜਾਮ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਜੀਵ ਕੁਮਾਰ ਸ਼ਰਮਾ ਨੇ ਸਮੂਹ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹੇ ਦੀ ਟੀਮ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਮਿਸਾਲੀ ਪ੍ਰਾਪਤੀਆਂ ਹਾਸਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।

ਸਮਾਗਮ ਦੌਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਸੀ ਸਾਂਝ, ਟੀਮ ਭਾਵਨਾ ਅਤੇ ਸੇਵਾ ਪ੍ਰਤੀ ਸਮਰਪਣ ਨਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਤਮ ਕਾਰਗੁਜ਼ਾਰੀ ਜਾਰੀ ਰੱਖਣ ਦਾ ਸੰਕਲਪ ਲਿਆ।

ਇਸ ਮੌਕੇ ਤੇ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐੱਸ., ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਹਲਕਾ – 48, ਬਲਾਚੌਰ ਤੋਂ ਇਲਾਵਾ
ਸ਼੍ਰੀ ਗੁਰਮੁੱਖ ਸਿੰਘ ਤਹਿਸੀਲਦਾਰ ਬਲਾਚੌਰ, ਸ਼੍ਰੀ ਗੁਰਿੰਦਰ ਸਿੰਘ, ਨਾਇਬ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ,ਸ਼੍ਰੀ ਬਲਦੇਵ ਸਿੰਘ, ਸੁਪਰਡੰਟ ਗ੍ਰੇਡ-2, ਬਲਾਚੌਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!