Uncategorized

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ — ਡਾ.ਬਲਜੀਤ ਕੌਰ

ਮੁੱਖ ਮੰਤਰੀ ਪੰਜਾਬ ਜੀ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

ਮਲੋਟ 30 ਜੁਲਾਈ ( ਸੂਤਰ )


ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਮਲੋਟ ਵਿਖੇ ਜਿ਼ਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦੇ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਜੀ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।


ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਦਾ ਸਹੀ ਢੰਗ ਨਾਲ ਪਾਲਣ ਪੋਸਣ ਕਰ ਸਕਣ।

ਇਸ ਦੌਰਾਨ ਉਹਨਾਂ ਦੱਸਿਆ ਕਿ ਪੰਜਾਬ ਦੀਆਂ ਮੇਹਨਤਕਸ਼ ਅਤੇ ਬਹਾਦਰ ਔਰਤਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਵੱਡਮੁੱਲਾ ਹਿੱਸਾ ਪਾਇਆ ਹੈ। ਇਸ ਮੌਕੇ ਤੇ ਉਹਨਾਂ ਮਲੋਟ ਹਲਕੇ ਵਿੱਚ ਨਿਯੁਕਤ ਕੀਤੀਆਂ ਗਈਆਂ 14 ਆਂਗਣਵਾੜੀ ਵਰਕਰਾਂ ਅਤੇ 94 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ।

ਇਸ ਮੌਕੇ ਸ੍ਰੀਮਤੀ ਮਾਤਾ ਹਰਪਾਲ ਕੌਰ ਨੇ ਔਰਤਾਂ ਨੂੰ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆਚਾਰ ਨੂੰ ਮਜਬੂਤ ਕਰਦਾ ਹੈ।ਉਹਨਾਂ ਕਿਹਾ ਕਿ ਸਾਨੂੰ ਆਪਣੇ ਤਿਉਹਾਰਾਂ ਅਤੇ ਵਿਰਸੇ ਨੂੰ ਸੰਭਾਲਦੇ ਹੋਏ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ।

ਇਸ ਮੌਕੇ ਸੈਂਕੜੇ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿੱਚ ਸ਼ਿਰਕਤ ਕਰਕੇ ਗਿੱਧਾ, ਬੋਲੀਆਂ, ਫੁਲਕਾਰੀ ਅਤੇ ਪੰਜਾਬੀ ਸੱਭਿਆਚਾਰ ਦੀਆਂ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ।ਇਸ ਮੌਕੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ, ਸ੍ਰੀਮਤੀ ਹਰਪਾਲ ਕੌਰ ਅਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਔਰਤਾਂ ਦੇ ਸੈਲਫ ਹੈਲਪ ਗਰੁਪ ਵਲੋਂ ਤਿਆਰ ਕੀਤੇ ਸਮਾਨ ਦੀ ਨੁਮਾਇਸ ਦਾ ਨਿਰੀਖਣ ਵੀ ਕੀਤਾ ਅਤੇ ਉਹਨਾਂ ਔਰਤਾਂ ਨਾਲ ਗਿੱਧਾ ਅਤੇ ਬੋਲੀਆਂ ਵੀ ਪਾਈਆਂ।

ਇਸ ਮੌਕੇ ਤੇ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀਮਤੀ ਰਤਨਦੀਪ ਕੌਰ ਸੰਧੂ ਜਿ਼ਲ੍ਹਾ ਪ੍ਰੋਗਰਾਮ ਅਫਸਰ, ਡਾ.ਸਿ਼ਵਾਨੀ ਨਾਗਪਾਲ ਡੀ.ਸੀ.ਪੀ.ਓ , ਰਾਜਵੰਤ ਕੌਰ ਸੀ.ਡੀ.ਪੀ.ਓ. ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ ਗੁਰਵਿੰਦਰ ਕੌਰ ਬਰਾੜ, ਸਿਮਰਜੀਤ ਸਿੰਘ ਬਰਾੜ ਡਾਇਰੈਕਟਰ ਕੋਅਪਰੇਟਿਵਪ ਸੋਸਾਇਟੀ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਪਰਵਿੰਦਰ ਕੌਰ ਜਿ਼ਲ੍ਹਾ ਪ੍ਰਧਾਨ ਮਹਿਲਾ, ਵੀਰ ਪਾਲ ਕੌਰ ਪ੍ਰਧਾਨ ਮਹਿਲਾ, ਜਸਮੀਤ ਸਿੰਘ ਬਰਾੜ ਵਾਇਸ ਪ੍ਰਧਾਨ ਨਗਰ ਕੌਸਲ, ਕੁਲਦੀਪ ਸਿੰਘ ਘੱਗਾ, ਸਰਪੰਚ ਜਗਸੀਰ ਸਿੰਘ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!