Uncategorized

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਪ੍ਰਧਾਨਗੀ ਹੇਠ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਸਮੀਖਿਆ ਮੀਟਿੰਗ

10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ: ਰਿੰਪੀ ਗਰਗ

ਮਾਲੇਰਕੋਟਲਾ, 6 ਅਗਸਤ ( ਵਾਸ਼ਿਸ਼ਟ )


ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪੱਧਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਸਬੰਧੀ ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 10 ਅਗਸਤ ਨੂੰ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ, ਵਿਭਾਗਾਂ ਵਿਚਾਲੇ ਤਾਲਮੇਲ ਅਤੇ ਵੱਧ ਤੋਂ ਵੱਧ ਬੱਚਿਆਂ ਤੱਕ ਐਲਬੈਂਡਾਜੋਲ ਦੀ ਖੁਰਾਕ ਪਹੁੰਚਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ।

ਰਿੰਪੀ ਗਰਗ ਨੇ ਦੱਸਿਆ ਕਿ ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਤੋਂ 19 ਸਾਲ ਤੱਕ ਦੇ ਲਗਭਗ 97 ਹਜ਼ਾਰ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਕੇਂਦਰਾਂ, ਆਈ.ਟੀ.ਆਈ., ਡਿਪਲੋਮਾ ਅਤੇ ਡਿਗਰੀ ਕਾਲਜਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਨਾਲ-ਨਾਲ ਉਹ ਬੱਚੇ ਵੀ ਸ਼ਾਮਲ ਹਨ ਜੋ ਕਿਸੇ ਵਿਦਿਅਕ ਸੰਸਥਾ ਵਿੱਚ ਨਹੀਂ ਪੜ੍ਹਦੇ। ਉਨ੍ਹਾਂ ਦੱਸਿਆ ਕਿ 1 ਤੋਂ 2 ਸਾਲ ਦੇ ਬੱਚਿਆਂ ਨੂੰ ਐਲਬੈਂਡਾਜੋਲ ਦਾ ਸੀਰਪ ਅਤੇ 2 ਤੋਂ 19 ਸਾਲ ਦੇ ਬੱਚਿਆਂ ਨੂੰ ਗੋਲੀ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਦਵਾਈ ਖਾਲੀ ਪੇਟ ਨਹੀਂ, ਸਗੋਂ ਕੁਝ ਖਾਣ ਤੋਂ ਬਾਅਦ ਹੀ ਦਿੱਤੀ ਜਾਵੇਗੀ। ਜਿਹੜੇ ਬੱਚੇ 10 ਅਗਸਤ ਨੂੰ ਕਿਸੇ ਕਾਰਨ ਖੁਰਾਕ ਨਹੀਂ ਲੈ ਸਕਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੋਪ-ਅੱਪ ਰਾਊਂਡ ਦੌਰਾਨ ਦਵਾਈ ਦਿੱਤੀ ਜਾਵੇਗੀ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ ਨੇ ਦੱਸਿਆ ਕਿ ਇਹ ਮੁਹਿੰਮ ਹਰ ਸਾਲ ਦੋ ਵਾਰ ਚਲਾਈ ਜਾਂਦੀ ਹੈ, ਜਿਸ ਦਾ ਉਦੇਸ਼ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਸੁਰੱਖਿਅਤ ਰੱਖ ਕੇ ਉਨ੍ਹਾਂ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਅਨੀਮੀਆ, ਕੁਪੋਸ਼ਣ, ਭੁੱਖ ਘੱਟ ਲੱਗਣਾ, ਕਮਜ਼ੋਰੀ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਬੱਚੇ ਸਕੂਲਾਂ ਜਾਂ ਆਂਗਣਵਾੜੀ ਕੇਂਦਰਾਂ ਵਿੱਚ ਨਹੀਂ ਜਾਂਦੇ, ਉਨ੍ਹਾਂ ਨੂੰ ਆਸ਼ਾ ਵਰਕਰ ਘਰ-ਘਰ ਜਾ ਕੇ ਐਲਬੈਂਡਾਜੋਲ ਦੀ ਖੁਰਾਕ ਦੇਣਗੇ।

ਇਸ ਮੌਕੇ ਡਿਪਟੀ ਡੀ.ਈ.ਓ. ਕਮਲੇਸ਼, ਕਰਨ ਕੁਮਾਰ, ਸੁਪਰਵਾਈਜ਼ਰ ਰਣਬੀਰ ਕੌਰ, ਡੀ.ਸੀ.ਐਮ. ਸੋਹਾਵਾ ਸਿੰਘ ਮਾਨ, ਮਾਸ ਮੀਡੀਆ ਵਿੰਗ ਤੋਂ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ ਟਿੱਬਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!