Uncategorized

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਦੀਆਂ 1147 ‘ਸਤਿਕਾਰ ਸਖੀਆਂ’ ਦਾ ਕੀਤਾ ਸਨਮਾਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਤਿਕਾਰ ਸਖੀਆਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

ਖੰਨਾ 31 ਅਗਸਤ ( ਸੂਤਰ )


ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਰਾਮਗੜੀਆ ਭਵਨ, ਖੰਨਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਦੀਆਂ 1147 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਅਤੇ ਸੇਵਾਭਾਵ ਦੀ ਸ਼ਲਾਘਾ ਕੀਤੀ।


ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਸਤਿਕਾਰ ਸਖੀਆਂ ਨੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਰੱਖੜੀਆਂ ਬੰਨ੍ਹ ਕੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਮਿਲਿਆ ਪਿਆਰ ਅਤੇ ਸਤਿਕਾਰ ਬਹੁਤ ਵੱਡੀ ਦਾਤ ਹੈ। ਉਨ੍ਹਾਂ ਕਿਹਾ ਕਿ ਇਸ ਪਿਆਰ ਦਾ ਕਰਜ਼ਾ ਸੱਤ ਜਨਮਾਂ ਵਿੱਚ ਵੀ ਨਹੀਂ ਲਹਿ ਸਕਦਾ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਰੱਖੜੀ ਦੇ ਮੌਕੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਨੇ ਸਰਕਾਰ ਦੀ ਇਸ ਮਹੱਤਵਪੂਰਨ ਪਹਿਲਕਦਮੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਵੱਲੋਂ ਮਹਿਲਾਵਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦੇਣ, ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦਾ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਸਤਿਕਾਰ ਸਖੀਆਂ ਸਿਰਫ਼ ਸਰਕਾਰੀ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਨਹੀਂ ਹਨ, ਸਗੋਂ ਉਹ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ, ਅਧਿਕਾਰਾਂ ਅਤੇ ਸਰਕਾਰੀ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਖੀਆਂ ਦੀ ਮਿਹਨਤ ਸਦਕਾ ਵੱਡੀ ਗਿਣਤੀ ਵਿੱਚ ਮਾਵਾਂ ਅਤੇ ਧੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ।

ਅੰਤ ਵਿੱਚ ਕੈਬਨਿਟ ਮੰਤਰੀ ਸੌਂਦ ਨੇ ਸਾਰੀਆਂ ਸਤਿਕਾਰ ਸਖੀਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਮਰਪਣ ਅਤੇ ਸੇਵਾਭਾਵ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ, ਆਰਥਿਕ ਮਜ਼ਬੂਤੀ ਅਤੇ ਸਸ਼ਕਤੀਕਰਨ ਲਈ ਆਪਣੇ ਯਤਨ ਲਗਾਤਾਰ ਜਾਰੀ ਰੱਖੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!