Uncategorized

ਫਾਜ਼ਿਲਕਾ ਦੇ ਵਿਧਾਇਕ ਨੇ ਸ਼ਹੀਦੇ ਆਜ਼ਮ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਊਧਮ ਸਿੰਘ ਸ਼ਰਧਾ ਦੇ ਫੁੱਲ ਭੇਂਟ ਕੀਤੇ

ਕਿਹਾ, ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ

ਫਾਜ਼ਿਲਕਾ 1 ਅਗਸਤ ( ਸੂਤਰ )


ਦੇਸ਼ ਦੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਹੀਦੇ ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਤੇ ਫਾਜ਼ਿਲਕਾ ਦੇ ਸ਼ਹੀਦ ਊਧਮ ਸਿੰਘ ਚੌਂਕ ਪਹੁੰਚ ਕੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾ ਪਾਈਆਂ ਗਈਆਂ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ 13 ਮਾਰਚ 1940 ਨੂੰ ਲੰਦਨ ਵਿੱਚ ਮਾਈਕਲ ਓਡਵਾਇਰ ਦੀ ਹੱਤਿਆ ਕਰਕੇ 1919 ਦੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲਿਆ ਸੀ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਲੰਡਨ ਦੇ ਪੈਂਟਨਵਿਲਾ ਜੇਲ੍ਹ ਵਿਚ ਫਾਂਸੀ ਦਿੱਤੀ ਗਈ। ਉਨ੍ਹਾਂ ਦੀ ਇਹ ਕੁਰਬਾਨੀ ਨਾ ਸਿਰਫ ਪੰਜਾਬੀ, ਸਗੋਂ ਸਾਰੀ ਦੁਨੀਆ ਦੇ ਅਜ਼ਾਦੀ ਪਸੰਦ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਬਣੀ।ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੇ ਇਕ ਵਾਰ ਫਿਰ ਲੋਕਾਂ ਨੂੰ ਯਾਦ ਦਿਵਾਇਆ ਹੈ ਕਿ ਦੇਸ਼ ਦੇ ਮਹਾਨ ਸਪੂਤਾਂ ਦੀ ਕੁਰਬਾਨੀ ਤੋਂ ਬਿਨ੍ਹਾਂ ਅਜ਼ਾਦੀ ਸੌਖੀ ਨਹੀਂ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਬਲਦਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਨੂੰ ਸਾਡੇ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਦੇ ਪੰਜਾਬ ਨੂੰ ਸਾਕਾਰ ਕਰਨਾ ਚਾਹੀਦਾ ਹੈ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਦੇਸ਼ ਅਤੇ ਜ਼ਿਲ੍ਹੇ ਦੀ ਤਰੱਕੀ ਲਈ ਖੇਡਾਂ ਵੱਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਡੇ ਸਾਰੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

Related Articles

Leave a Reply

Your email address will not be published. Required fields are marked *

Back to top button
error: Content is protected !!