Uncategorized

ਐਸ.ਆਈ.ਆਰ.-2026 – ਜ਼ਿਲ੍ਹੇ ਦੇ 19 ਹਜ਼ਾਰ 841 ਅਨਾਮਲੀ ਅਤੇ ਅਨਮੈਪ ਵੋਟਰਾਂ ਨੂੰ ਬੀ.ਐਲ.ਓਜ਼.ਵੱਲੋਂ ਦਿੱਤੇ ਨੋਟਿਸ- ਜ਼ਿਲ੍ਹਾ ਚੋਣ ਅਫ਼ਸਰ

ਕਿਹਾ! ਵੋਟਰ ਆਪਣੇ ਵੇਰਵਿਆਂ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਪੇਸ਼ ਕਰਨ

ਫ਼ਤਹਿਗੜ੍ਹ ਸਾਹਿਬ, 25 ਅਗਸਤ ( ਸੂਤਰ )


ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 56,222 ਅਨਾਮਲੀ ਅਤੇ ਅਨਮੈਪ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ।

ਓਹਨਾ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 56,222 ਅਨਾਮਲੀ ਅਤੇ ਅਨਮੈਪ ਵੋਟਰਾਂ ਵਿੱਚੋ 19 ਹਜ਼ਾਰ 841 ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਵੱਲੋਂ ਨੋਟਿਸ ਦੇ ਦਿੱਤੇ ਗਏ ਹਨ ਅਤੇ ਬਾਕੀ ਵੋਟਰਾਂ ਨੂੰ ਵੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਨੋਟਿਸ ਦੇਣ ਦਾ ਕੰਮ ਲਗਾਤਾਰ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਅਨਾਮਲੀ ਵੋਟਰਾਂ ਵਿੱਚ ਉਹ ਵੋਟਰ ਸ਼ਾਮਲ ਹਨ, ਜਿਨ੍ਹਾਂ ਦੇ ਵੇਰਵਿਆਂ ਵਿੱਚ ਨਾਮ, ਪਿਤਾ ਦਾ ਨਾਮ, ਉਮਰ, ਰਿਸ਼ਤਾ ਜਾਂ ਪਿਤਾ/ਮਾਤਾ ਤੇ ਪੁੱਤਰ/ਪੁੱਤਰੀ ਦੀ ਉਮਰ ਦਾ ਅੰਤਰ ਆਦਿ ਸਬੰਧੀ ਅਸੰਗਤਤਾ ਪਾਈ ਗਈ ਹੈ। ਇਸੇ ਤਰ੍ਹਾਂ ਅਨਮੈਪ ਵੋਟਰਾਂ ਦੇ ਵੇਰਵਿਆਂ ਦੀ ਵੀ ਤਸਦੀਕ ਕੀਤੀ ਜਾ ਰਹੀ ਹੈ।

ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਅਤੇ ਆਪਣੇ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਸਦੀਕ ਜਾਂ ਸੁਧਾਰ ਲਈ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ।

Related Articles

Leave a Reply

Your email address will not be published. Required fields are marked *

Back to top button
error: Content is protected !!