Uncategorized

ਸਪੈਸ਼ਲ ਇੰਟੈਂਸਿਵ ਰਿਵੀਜ਼ਨ- 2026 ਤਹਿਤ ਸ਼ਾਨਦਾਰ ਕੰਮ ਕਰਨ ਵਾਲੇ 21 ਬੀ.ਐੱਲ.ਓ. ਸਨਮਾਨਿਤ

ਵੋਟਰ ਸੂਚੀਆਂ ਦੀ ਸੋਧ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬੀ.ਐੱਲ.ਓਜ਼ ਦਾ ਯੋਗਦਾਨ ਸ਼ਲਾਘਾਯੋਗ- ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 26 ਅਗਸਤ ( ਸੂਤਰ )


ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਸਪੈਸ਼ਲ ਇੰਟੈਂਸਿਵ ਰੀਵੀਜ਼ਨ -2026 ਤਹਿਤ ਬੀ.ਐਲ.ਓਜ਼. ਵੱਲੋਂ ਕੀਤੇ ਗਏ ਡੋਰ ਟੂ ਡੋਰ ਸਰਵੇ ਦੌਰਾਨ ਸ਼ਾਨਦਾਰ ਕੰਮ ਕਰਨ ਵਾਲੇ 21 ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕਾ 105-ਮਾਲੇਰਕੋਟਲਾ ਦੇ ਕੁੱਲ 8 ਅਤੇ ਵਿਧਾਨ ਸਭਾ ਚੋਣ ਹਲਕਾ 106-ਅਮਰਗੜ੍ਹ ਦੇ ਕੁੱਲ 13 ਬੀ.ਐੱਲ.ਓਜ਼. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਗਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਥ ਲੈਵਲ ਅਫ਼ਸਰ ਚੋਣ ਪ੍ਰਕਿਰਿਆ ਦੀ ਸਭ ਤੋਂ ਅਹਿਮ ਕੜੀ ਹਨ। ਐੱਸ.ਆਈ.ਆਰ.-2026 ਦੌਰਾਨ ਬੀ.ਐੱਲ.ਓਜ਼. ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ, ਵੋਟਰਾਂ ਤੋਂ ਲੋੜੀਂਦੀ ਜਾਣਕਾਰੀ ਇਕੱਤਰ ਕਰਨ ਅਤੇ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਸਮੇਤ ਵੱਖ-ਵੱਖ ਜ਼ਿੰਮੇਵਾਰੀਆਂ ਨੂੰ ਬੜੀ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਗਿਆ।

ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੋਧ ਨੂੰ ਪਾਰਦਰਸ਼ੀ, ਸੁਚੱਜਾ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਬੀ.ਐੱਲ.ਓਜ਼. ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵੱਲੋਂ ਕੀਤੇ ਗਏ ਸ਼ਾਨਦਾਰ ਕੰਮ ਨੂੰ ਮਾਨਤਾ ਦੇਣ ਅਤੇ ਹੋਰਨਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਇਹ ਸਨਮਾਨ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਸਨਮਾਨਿਤ ਬੀ.ਐੱਲ.ਓਜ਼. ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਚੋਣ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ, ਚੋਣ ਤਹਿਸੀਲਦਾਰ ਬ੍ਰਿਜ ਮੋਹਨ ਹਾਜਰ ਰਹੇ।

Related Articles

Leave a Reply

Your email address will not be published. Required fields are marked *

Back to top button
error: Content is protected !!