Uncategorized

ਖੇਡਾਂ ਵਤਨ ਪੰਜਾਬ ਦੀਆਂ – 2026 ਲਈ ਰਜਿਸਟ੍ਰੇਸ਼ਨ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਵਲੋਂ ਸੁਚੱਜੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

ਬਰਨਾਲਾ 9 ਅਗਸਤ ( ਸੂਤਰ )


ਪੰਜਾਬ ਸਰਕਾਰ ਵਲੋਂ ਕਾਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ–2026’ (ਸੀਜ਼ਨ-4) ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ ਜਿਸ ਤਹਿਤ ਵੱਧ ਤੋਂ ਵੱਧ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ।
ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਓਹਨਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪੇਸ਼ ਕੁਮਾਰ ਨੇ ਦਸਿਆ ਕਿ ਰਜਿਸਟ੍ਰੇਸ਼ਨ ਲਈ ਪੋਰਟਲ https://sports.punjab.gov.in/login ‘ਤੇ ਜਾ ਕੇ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਖਿਡਾਰੀ ਜ਼ਿਲ੍ਹਾ ਖੇਡ ਅਫ਼ਸਰ, ਬਰਨਾਲਾ ਦੇ ਦਫਤਰ ਤੋਂ ਜਾਣਕਾਰੀ ਲੈ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨੇ ਦਸਿਆ ਕਿ ਜ਼ਿਲ੍ਹਾ ਪੱਧਰ ਉੱਤੇ ਕਮੇਟੀ ( ਆਈ ਟੀ ਸੈੱਲ ) ਦਾ ਗਠਨ ਵੀ ਕੀਤਾ ਗਿਆ ਹੈ ਜਿਸ ਵਿਚ ਅਭਿਸ਼ੇਕ ਕੁਮਾਰ (90232- 92202) ਨਰਸਰੀ ਸੁਪਰਵਾਈਜ਼ਰ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਸੁਸ਼ੀਲ ਕੁਮਾਰ ਸਟੈਨੋ (94644 – 72133), ਸਿਮਰਜੀਤ ਸਿੰਘ ਵੇਟ ਲਿਫਟਿੰਗ ਕੋਚ ( 90413 – 52440) ਕਮੇਟੀ ਵਿੱਚ ਸ਼ਾਮਲ ਹਨ। ਓਹਨਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਸਤੰਬਰ ਵਿਚ ਸ਼ੁਰੂ ਹੋਣਗੇ। ਖਿਡਾਰੀ ਕਿਸੇ ਵੀ ਤਰਾਂ ਦੀ ਤਕਨੀਕੀ ਜਾਣਕਾਰੀ ਲਈ ਕਮੇਟੀ ਮੈਂਬਰਾਂ ਜਾਂ ਖੇਡ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

ਓਹਨਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾ ਕੇ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ, ਖੇਡ ਵਿਭਾਗ ਤੋਂ ਕੋਚ ਗੁਰਵਿੰਦਰ ਕੌਰ, ਡੀ ਐਮ ਸਪੋਰਟਸ ਸਿਮਰਪ੍ਰੀਤ ਸਿੰਘ, ਹਰਜਿੰਦਰ ਸਿੰਘ ਤੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!