Uncategorized

ਅਧਿਕਾਰੀਆਂ ਨੂੰ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ 4 ਅਗਸਤ ( ਸੂਤਰ )


ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਅਧਿਕਾਰੀਆਂ ਨੂੰ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਪਾਵਰਕਾਮ, ਨਗਰ ਨਿਗਮ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰੀਬ 290 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਸਮਾਂਬੱਧ ਹੱਲ ਲਈ www.punjabdisewa.com ਪੋਰਟਲ ਬਣਾਇਆ ਗਿਆ ਹੈ, ਜਿਸ ’ਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ ’ਤੇ ਪ੍ਰਾਪਤ ਹਰੇਕ ਸ਼ਿਕਾਇਤ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!