Uncategorized

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 8 ਅਗਸਤ ( ਸੂਤਰ )


15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ਤੋਂ ਇਲਾਵਾ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਨੂੰ ਹਦਾਇਤ ਕੀਤੀ ਕਿ ਰਿਹਰਸਲ ਦੌਰਾਨ ਅਤੇ ਸਮਾਗਮ ਦੌਰਾਨ ਬੱਚਿਆਂ ਨੂੰ ਰਿਫ਼ਰੈੱਸ਼ਮੈਂਟ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਆਪਣੀ ਇੱਕ ਮੈਡੀਕਲ ਟੀਮ ਉਕਤ ਦਿਨਾਂ ਦੌਰਾਨ ਤਾਇਨਾਤ ਕੀਤੀ ਜਾਵੇ ਤਾਂ ਜੋ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲੋੜ ਪੈਣ ’ਤੇ ਬੱਚਿਆਂ ਨੂੰ ਜਾਂ ਹੋਰ ਕਿਸੇ ਵਿਅਕਤੀ ਨੂੰ ਮੈਡੀਕਲ ਸਹਾਇਤਾ ਮੌਕੇ ’ਤੇ ਮੁਹੱਈਆ ਕਰਵਾਈ ਜਾਵੇ।

ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਜੋ ਡਿਊਟੀਆਂ ਸੌਂਪੀਆਂ ਗਈਆਂ ਹਨ, ਉਹਨਾਂ ਨੂੰ ਬਾਖੂਬੀ ਨਿਭਾਈ ਜਾਵੇ ਅਤੇ ਜੋ ਕੰਮ ਬਕਾਇਆ ਪਏ ਹਨ, ਉਨ੍ਵਾਂ ਨੂੰ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਪ-ਮੰਡਲ ਮੈਜਸਿਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ , ਨਾਇਬ ਤਹਿਸੀਲਦਾਰ ਲੱਖੇਵਾਲੀ ਸ੍ਰੀਮਤੀ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਰੀਵਾਲਾ ਅਰਸ਼ਪ੍ਰੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!