Uncategorized

ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੀਤੀ ਗਈਆਂ ਰਿਹਰਸਲ

12 ਅਗਸਤ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਹੋਵੇਗੀ ਦੂਸਰੀ ਰਿਹਰਸਲ

ਬਟਾਲਾ, 10 ਅਗਸਤ ( ਸੂਤਰ )


ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਹਰਪਾਲ ਸਿੰਘ ਭੰਗੜਾ ਕੋਚ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ।


ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਉਨਾਂ ਦੱਸਿਆ ਕਿ 12 ਅਗਸਤ ਨੂੰ ਸਵੇਰੇ 9 ਵਜੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਦੂਜੀ ਰਿਹਰਸਲ ਹੋਵੇਗੀ। ਉਨਾਂ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਵੀ ਕਿਹਾ।

Related Articles

Leave a Reply

Your email address will not be published. Required fields are marked *

Back to top button
error: Content is protected !!