ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ

ਮਾਲੇਰ ਕੋਟਲਾ 10 ਅਗਸਤ ( ਵਾਸ਼ਿਸ਼ਟ )

ਪੰਜਾਬ ਸਟੇਟ ਪਾਵਰਕਾਮ ਅਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਮੰਡਲ ਦਫ਼ਤਰ ਮਾਲੇਰਕੋਟਲਾ ਵਿਖੇ ਮੰਡਲ ਕਮੇਟੀ ਦੇ ਪ੍ਰਧਾਨ ਸ. ਜਰਨੈਲ ਸਿੰਘ ਪੰਜਗਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਆਰੰਭ ਵਿੱਚ ਪਿਛਲੇ ਸਮੇਂ ਦੌਰਾਨ ਵਿਛੜੇ ਸਾਥੀਆਂ ਨੂੰ 2 ਮਿੰਟ ਦਾ ਮੌਣ ਰੱਖ ਕੇ ਸ਼ਰਧਾਂਜ਼ਲੀ ਦਿੱਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਮਿਤੀ 07-08-2026 ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂਰੈਲੀ ਦੀ ਸਫ਼ਲਤਾ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਸਰਕਾਰ ਵੱਲੋਂ ਉਸ ਦਿਨ ਹੋਏ ਰੋਸ ਮਾਰਚ ’ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਬਹੁਤ ਮੁਲਾਜ਼ਮਾਂ ਨੂੰ ਜ਼ਖ਼ਮੀ ਕੀਤੇ ਜਾਣ ਦੀ ਪੁਰਜ਼ੋਰ ਨਿੰਦਾ ਕੀਤੀ ਗਈ। ਸਰਵ ਸ਼੍ਰੀ ਇਕਬਾਲ ਸਿੰਘ, ਮਿਰਜ਼ਾ ਸਿੰਘ, ਅਜੀਤ ਸਿੰਘ, ਹਰਬੰਸ ਲਾਲ, ਅਨਵਾਰ ਅਹਿਮਦ, ਬਸ਼ੀਰ ਉਲ ਹੱਕ, ਹਰਮਿੰਦਰ ਕੁਮਾਰ, ਪਵਿੱਤਰ ਸਿੰਘ, ਗੋਬਿੰਦ ਕਾਂਤ, ਰਤਨ ਸਿੰਘ ਆਦਿ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਨਾਲ ਟਕਰਾਅ ਦੀ ਨੀਤੀ ਤਿਆਗ ਕੇ, ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ,

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨਿੱਜੀ ਕਰਨ ਅਤੇ ਆਰਥਿਕ ਨੀਤੀਆਂ ਦੀ ਨਿਖੇਧੀ ਕੀਤੀ ਗਈ, ਡੀ.ਏ. 18 ਪ੍ਰਤੀਸ਼ਤ ਤੁਰੰਤ ਦੇਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ, ਪੈਨਸ਼ਨਰ ਸਾਥੀਆਂ ਨੂੰ 2.59 ਦੇ ਫੈਕਟਰ ਦਾ ਸਕੇਲ ਦੇਣ ਦੀ ਮੰਗ ਕੀਤੀ ਗਈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਵੇਗਾ। ਸਾਰੇ ਸਾਥੀਆਂ ਨੂੰ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ ’ਤੇ ਮਿਤੀ 27-08-2026 ਦੇ ਪ੍ਰੋਗਰਾਮ ਨੂੰ ਵਧ ਚੜ੍ਹ ਕੇ ਸਫ਼ਲ ਬਣਾਉਣ ਦੀ ਅਪੀਲ ਕੀਤੀ ਗਈ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਪਰਮਜੀਤ ਸ਼ਰਮਾ ਵੱਲੋਂ ਨਿਭਾਈ ਗਈ।




