Uncategorized

ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਟਾਲਾ ਵਿਖੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼

ਬਟਾਲਾ 14 ਅਗਸਤ ( ਸੂਤਰ )


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵੀਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ ਨਿਯਮਿਤ ਸਮੇਂ ਅੰਦਰ ਮੁਕੰਮਲ ਲਈ ਦਿਸ਼ਾ- ਨਿਰਦੇਸ਼ ਦਿੱਤੇ ਗਏ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਟਾਲਾ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸਾਰੰਗਪ੍ਰੀਤ ਸਿੰਘ ਐੱਸ.ਡੀ.ਐੱਮ ਬਟਾਲਾ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕੌਂਸਲਰ ਆਦਿ ਮੌਜੂਦ ਸਨ।


ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਵਲੋਂ ਬਟਾਲਾ ਸ਼ਹਿਰ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ, ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਿੰਕ ਸੜਕਾਂ ਦਾ ਨਿਰਮਾਣ, ਸਕੂਲਾਂ ਵਿੱਚ ਲੋੜ ਅਨੁਸਾਰ ਇੰਟਰਲਾਕ ਟਾਈਲਾਂ ਲਗਾਉਣ ਸਮੇਤ ਬਟਾਲਾ ਸ਼ਹਿਰ ਅੰਦਰ ਸਕੂਲ ਆਫ ਐਮੀਨੈਂਸ ਦੇ ਚੱਲ ਰਹੇ ਵਿਕਾਸ ਕੰਮਾਂ, ਬਿਜਲੀ ਦੀਆਂ ਤਾਰਾਂ ਉੱਚੀਆਂ ਕਰਨ ਸਬੰਧੀ, ਆਮ ਆਦਮੀ ਕਲੀਨਿਕ ਦੇ ਚੱਲ ਰਹੇ ਵਿਕਾਸ ਕੰਮ, ਸਿਵਲ ਹਸਪਤਾਲ ਵਿਖੇ ਸਫਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਜਲੰਧਰ ਰੋਡ ‘ਤੇ ਬਣ ਰਹੇ ਐਂਟਰੀ ਗੇਟ ਦੇ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਨ ਸਮੇਤ ਨਵੇਂ ਵਿਕਾਸ ਕਾਰਜਾਂ ਦੇ ਜਲਦ ਐਸਟੀਮੇਟ ਤਿਆਰ ਕਰਨ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਇਹ ਮੀਟਿੰਗ ਲਗਾਤਾਰ ਕਰਨ ਦਾ ਇਹੀ ਮੁੱਖ ਮੰਤਵ ਹੈ ਕਿ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾ ਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਪੰਚਾਂ-ਸਰਪੰਚਾਂ ਅਤੇ ਕੌਂਸਲਰਾਂ ਨੂੰ ਦੱਸਣ ਤਾਂ ਜੋ ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!